ਦਸਵੀਂ ਦੇ ਨਤੀਜੇ ’ਚ ਚਮਕੇ ਪੀਸੀਏ ਦੇ ਵਿਦਿਆਰਥੀ
ਆਈਸੀਐੱਸਈ ਬੋਰਡ ਦਸਵੀਂ ਦੇ ਨਤੀਜਆਂ ’ਚ ਫਿਰ ਚਮਕੇ ਪੀਸੀਏ ਦੇ ਵਿਦਿਆਰਥੀ
Publish Date: Fri, 01 May 2026 04:43 PM (IST)
Updated Date: Sat, 02 May 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ : ਆਈਸੀਐੱਸਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਤਰਨਤਾਰਨ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਪੰਜਾਬ ਚਿਲਡਰਨ ਅਕੈਡਮੀ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਮੱਲਾਂ ਮਾਰ ਕੇ ਆਪਣੇ ਸਕੂਲ, ਅਧਿਆਪਕਾਂ, ਮਾਪਿਆਂ ਅਤੇ ਤਰਨਤਾਰਨ ਸ਼ਹਿਰ ਦਾ ਨਾਂ ਰੋਸ਼ਨ ਕੀਤਾ ਹੈ। ਨਤੀਜਿਆਂ ਵਿਚ ਅੱਵਲ ਰਹੇ ਵਿਦਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਜਿਥੇ ਵਧਾਈ ਦਿੱਤੀ। ਉਥੇ ਹੀ ਉਨ੍ਹਾਂ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਸੰਧਿਆ ਖੰਨਾ ਨੇ ਦੱਸਿਆ ਕਿ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਵਿਦਿਆਰਥਣ ਟਵਿੰਕਲ ਨੇ 97.8 ਫੀਸਦੀ ਅੰਕ ਲੈ ਕੇ ਜਿਥੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਥੇ ਹੀ ਸੋਰਿਸ਼ ਖੱਟਾ ਨੇ 97.2 ਫੀਸਦੀ ਅੰਕਾਂ ਨਾਲ ਦੂਸਰਾ ਅਤੇ ਸਿਮਰਨਪ੍ਰੀਤ ਕੌਰ ਨੇ 96 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਸ਼ਾਨਦਾਰ ਨਤੀਜਿਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਪੀਸੀਏ ਦੇ ਡਾਇਰੈਕਟਰ ਹਰਮਨਪ੍ਰੀਤ ਸਿੰਘ ਤੇ ਪ੍ਰਿੰਸੀਪਲ ਸੰਧਿਆ ਖੰਨਾ ਨੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਜ਼ਿੰਦਗੀ ਵਿਚ ਸਫ਼ਲ ਹੋਣ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਜਿਥੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਥੇ ਹੀ ਮਿਹਨਤੀ ਸਟਾਫ਼ ਵੱਲੋਂ ਤਨਦੇਹੀ ਨਾਲ ਬੱਚਿਆਂ ਨੂੰ ਪੜ੍ਹਾਉਣ ਦਾ ਸਿਹਰਾ ਸਮੁੱਚੇ ਸਟਾਫ਼ ਦੇ ਸਿਰ ਜਾਂਦਾ ਹੈ। ਉਨ੍ਹਾਂ ਨੇ ਅੱਵਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਬੱਚਿਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਮੇਸ਼ਾ ਦ੍ਰਿੜ ਸੰਕਲਪ ਹੈ।