ਸ਼ਿਕਾਗੋ ਦੇ ਸ਼ਹੀਦਾਂ ਨੇ ਮਜ਼ਦੂਰ ਵਰਗੇ ਦੇ ਹੱਕਾਂ ਲਈ ਦਿੱਤੀਆਂ ਕੁਰਬਾਨੀਆਂ : ਢਿੱਲੋਂ
ਢਿੱਲੋਂ ਫੈਬਰੀਕੇਸ਼ਨ ’ਚ ਸ਼ਿਕਾਗੋਂ ਦੇ ਸ਼ਹੀਦਾਂ ਨੂੰ ਕੀਤਾ ਯਾਦ, ਝੰਡਾ ਲਹਿਰਾਇਆ
Publish Date: Fri, 01 May 2026 06:23 PM (IST)
Updated Date: Sat, 02 May 2026 04:11 AM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ,
ਪੱਟੀ : ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਪੱਟੀ ਦੇ ਖੇਮਕਰਨ ਰੋਡ ਵਿਖੇ ਢਿੱਲੋਂ ਫੈਬਰੀਕੇਸ਼ਨ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼ਿਕਾਗੋਂ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਲਹਿਰਾਇਆ ਗਿਆ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਸਮਾਜਿਕ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਹਾਞਰੀ ਭਰ ਕੇ ਮਜ਼ਦੂਰ ਏਕਤਾ ਦਾ ਸੰਦੇਸ਼ ਦਿੱਤਾ।
ਸਮਾਗਮ ਦੀ ਸ਼ੁਰੂਆਤ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ। ਇਸ ਮੌਕੇ ਦਰਸ਼ਨ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਿਕਾਗੋਂ ਦੇ ਸ਼ਹੀਦਾਂ ਨੇ ਮਜ਼ਦੂਰ ਵਰਗ ਦੇ ਹੱਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੁਨੀਆ ਭਰ ਦੇ ਮਿਹਨਤਕਸ਼ ਲੋਕਾਂ ਲਈ ਇਕ ਨਵਾਂ ਰਸਤਾ ਤਿਆਰ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਇਸ ਮੌਕੇ ਦਰਸ਼ਨ ਸਿੰਘ ਢਿੱਲੋਂ, ਪ੍ਰਿੰਸੀਪਲ ਕਾਰਜ਼ ਸਿੰਘ ਕੈਰੋਂ, ਦੀਦਾਰ ਸਿੰਘ ਪੰਜਾਬ ਪ੍ਰਧਾਨ, ਕਾਮਰੇਡ ਬਲਕਾਰ ਸਿੰਘ, ਦਿਲਬਾਗ ਸਿੰਘ ਗਾਬੜੀਆ, ਰਜਵੰਤ ਕੌਰ ਜੋਣੇਕੇ, ਬਲਜੀਤ ਸਿੰਘ, ਕਾਮਰੇਡ ਗੁਰਮੀਤ ਸਿੰਘ ਕਲਸੀ, ਬਲਦੇਵ ਸਿੰਘ, ਲਾਭ ਸਿੰਘ, ਹਰਦੀਪ ਸਿੰਘ, ਰਜਿੰਦਰ ਜੋਸ਼ੀ ਅਤੇ ਗੁਰਦਿਆਲ ਸਿੰਘ ਵਰਨਾਲਾ ਵੱਲੋਂ ਸ਼ਿਕਾਗੋਂ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਵੀ ਮਜ਼ਦੂਰਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਜਦੋਂ ਤਕ ਮਿਹਨਤਕਸ਼ ਲੋਕ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਨਹੀਂ ਚੁੱਕਣਗੇ, ਤਦ ਤਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸੰਭਵ ਨਹੀਂ। ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।
ਇਸ ਸਮਾਗਮ ਦੌਰਾਨ ਕਰਨਦੀਪ ਸਿੰਘ, ਗੁਰਜੀਤ ਸਿੰਘ, ਪੱਪੀ ਸ਼ਾਹ, ਸੁਖਦੇਵ ਸਿੰਘ, ਸਤਨਾਮ ਸਿੰਘ, ਧਰਮ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਸੂਰਜ ਸਿੰਘ, ਰਵੀ ਕੁਮਾਰ, ਦਲੇਰ ਸਿੰਘ, ਤਰਸੇਮ ਸਿੰਘ ਅਤੇ ਅੰਗਦ ਸਿੰਘ ਸਮੇਤ ਹੋਰ ਸੱਜਣ ਵੀ ਹਾਜਰ ਸਨ। ਸਮਾਗਮ ਦੇ ਅੰਤ ਵਿਚ ਮਜ਼ਦੂਰ ਏਕਤਾ ਅਤੇ ਇਨਕਲਾਬੀ ਨਾਅਰਿਆਂ ਨਾਲ ਸ਼ਿਕਾਗੋਂ ਦੇ ਸ਼ਹੀਦਾਂ ਨੂੰ ਸਲਾਮ ਕੀਤਾ ਗਿਆ।