ਸਰਕਾਰ ਵੱਲੋਂ ਲਾਏਜਾ ਰਹੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ
ਕਿਸਾਨ ਜਥੇਬੰਦੀ ਇਕਾਈ ਲਾਲਪੁਰਾ ਦੀ ਮੀਟਿੰਗ ਹੋਈ
Publish Date: Fri, 01 May 2026 06:47 PM (IST)
Updated Date: Sat, 02 May 2026 04:11 AM (IST)

-ਕਿਸਾਨ ਜਥੇਬੰਦੀ ਇਕਾਈ ਲਾਲਪੁਰਾ ਦੀ ਮੀਟਿੰਗ ਹੋਈ ਪ੍ਰੀਪੇਡ ਮੀਟਰ ਲਾ ਕੇ ਸਰਕਾਰ ਤੋੜ ਰਹੀ ਜਨਤਾ ਦਾ ਲੋਕ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ :ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਖਡੂਰ ਸਾਹਿਬ ਦੀ ਇਕਾਈ ਲਾਲਪੁਰਾ ਦੀ ਹੰਗਾਮੀ ਮੀਟਿੰਗ ਗੁਰਦੁਆਰਾ ਬਾਬਾ ਰਾਇਆਂ ਜੀ ਦੇ ਸਥਾਨ ’ਤੇ ਹੋਈ। ਇਸ ਸਬੰਧੀ ਕਿਸਾਨ ਆਗੂ ਪਾਖਰ ਸਿੰਘ ਲਾਲਪੁਰਾ ਨੇ ਕਿਹਾ ਕਿ ਪਿੰਡ ਦੀ ਮੀਟਿੰਗ ਵਿਚ ਜਥੇਬੰਦੀ ਦੇ ਕਿਸਾਨਾਂ-ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਵੱਲੋਂ ਜ਼ਬਰਦਸਤੀ ਲਗਾਏ ਜਾ ਰਹੇ ਚਿੱਪਾਂ ਵਾਲੇ ਪ੍ਰੀਪੇਡ ਸਮਾਰਟ ਮੀਟਰਾਂ ਦੀ ਸਖ਼ਤ ਨਿਖੇਧੀ ਕੀਤੀ। ਇਹ ਮੀਟਰ ਗਰੀਬ ਜਨਤਾ ਦੀ ਜੇਬ ਉੱਤੇ ਡਾਕਾ ਮਾਰਨ ਅਤੇ ਬਿਜਲੀ ਦਾ ਨਿੱਜੀਕਰਨ ਕਰਨ ਦੀ ਇਕ ਸਾਜ਼ਿਸ਼ ਹੈ, ਵਲੰਟੀਅਰ ਹਰਭਾਲ ਸਿੰਘ ਰੰਧਾਵਾ ਨੇ ਕਿਹਾ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਪਰ ਹੁਣ ਪ੍ਰੀਪੇਡ ਮੀਟਰ ਲਗਾ ਕੇ ਆਮ ਆਦਮੀ ਦਾ ਲੱਕ ਤੋੜ ਰਹੀ ਹੈ। ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਖਜ਼ਾਨਚੀ ਵਿਰਸਾ ਸਿੰਘ ਵੱਲੋਂ ਫੰਡ ਦਾ ਹਿਸਾਬ ਕਿਤਾਬ ਦਿੱਤਾ ਨਵਾਂ ਫੰਡ ਇਕੱਠਾ ਕਰਨ ਵਾਸਤੇ ਦੱਸਿਆ। ਇਸ ਮੌਕੇ ਗੁਰਜੀਤ ਸਿੰਘ, ਕਰਨਬੀਰ ਸਿੰਘ, ਅਮਰਜੀਤ ਸਿੰਘ, ਚਰਨ ਸਿੰਘ, ਦਿਲਬਾਗ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ, ਦੁਰਗਾ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਨਿਰਮਲ ਸਿੰਘ, ਰਿੱਕੀ ਬਾਈ, ਸਰਵਨ ਸਿੰਘ, ਲੱਖਾਂ ਨੰਬਰਦਾਰ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਸੰਤੋਖ ਸਿੰਘ ਆਦਿ ਆਗੂ ਹਾਜ਼ਰ ਸਨ।