ਮਨਰੇਗਾ ਵਰਕਰ ਯੂਨੀਅਨ ਦੀ ਚੋਣ ਕੀਤੀ, ਜਸਬੀਰ ਕੌਰ ਕੈਰੋਂਵਾਲ ਜ਼ਿਲ੍ਹਾ ਪ੍ਰਧਾਨ ਬਣੇ
ਮਨਰੇਗਾ ਵਰਕਰ ਯੂਨੀਅਨ ਦੀ ਚੋਣ ਕੀਤੀ, ਜਸਬੀਰ ਕੌਰ ਕੈਰੋਂਵਾਲ ਜ਼ਿਲ੍ਹਾ ਪ੍ਰਧਾਨ ਬਣੇ
Publish Date: Thu, 07 May 2026 04:21 PM (IST)
Updated Date: Thu, 07 May 2026 04:23 PM (IST)

-ਨਰਿੰਦਰ ਸਿੰਘ ਰਟੌਲ ਨੂੰ ਮਿਲੀ ਜ਼ਿਲ੍ਹਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ ਮਨਰੇਗਾ ਵਰਕਰਜ਼ ਯੂਨੀਅਨ ਜ਼ਿਲ੍ਹਾ ਤਰਨਤਾਰਨ ਦੀ ਜਥੇਬੰਦਕ ਚੋਣ ਕੀਤੀ ਗਈ, ਜਿਸ ਵਿਚ ਜਸਬੀਰ ਕੌਰ ਕੈਰੋਂਵਾਲ ਨੂੰ ਪ੍ਰਧਾਨ, ਨਰਿੰਦਰ ਸਿੰਘ ਰਟੌਲ ਨੂੰ ਜਰਨਲ ਸਕੱਤਰ, ਮੰਗਲ ਸਿੰਘ ਘਰਿਆਲਾ, ਬਿਮਲਜੀਤ ਕੌਰ ਬੋਹੜੂ, ਕੁਲਦੀਪ ਸਿੰਘ ਭੁੱਲਰ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਕਮੇਟੀ ਮੈਂਬਰ ਵੀ ਚੁਣੇ ਗਏ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਕਿਸਾਨ ਆਗੂ ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਲੋਕੇ ਤੇ ਕਰਮ ਸਿੰਘ ਪੰਡੋਰੀ ਨੇ ਕਿਹਾ ਕਿ ਮਨਰੇਗਾ ਕਾਮਿਆਂ ਦਾ ਕੰਮ ਬੰਦ ਕੀਤਾ ਹੋਇਆ ਹੈ ਤੇ ਕਈ-ਕਈ ਮਹੀਨਿਆਂ ਦਾ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ। ਕੇਂਦਰ ਦੀ ਮੋਦੀ ਸਰਕਾਰ ਨੇ ‘ਜੀ ਰਾਮਜੀ’ ਨਾਂ ’ਤੇ ਮਨਰੇਗਾ ਕਾਨੂੰਨ ਨੂੰ ਬੰਦ ਕਰ ਕੇ ਸੂਬਿਆਂ ’ਤੇ ਭਾਰੀ ਬੋਝ ਪਾ ਦਿੱਤਾ ਹੈ। ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਾਰੇ ਕਿਹਾ ਕਿ ਇਹ ਸਰਕਾਰ ਵੀ ਲੋਕ ਵਿਰੋਧੀ ਸਾਬਿਤ ਹੋਈ ਹੈ। ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਤੇ ਗਾਰੰਟੀਆਂ ਕੀਤੀਆਂ ਜਾ ਰਹੀਆਂ ਹਨ। ਦਿਹਾੜੀ ਦਾ ਸਮਾਂ ਘਟਾਉਣ ਦੀ ਥਾਂ 8 ਘੰਟੇ ਤੋਂ 12 ਘੰਟੇ ਸਮੇਂ ਦੇ ਮਤੇ ਪਾਸ ਕੀਤੇ ਜਾ ਰਹੇ ਹਨ। ਮਨਰੇਗਾ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਨਸ਼ੇ, ਗੁੰਡਾਗਰਦੀ, ਕਤਲੋਗਾਰਦ, ਲੁੱਟਾਂ ਖੋਹਾਂ ਪੂਰੇ ਜ਼ੋਰਾਂ ’ਤੇ ਹਨ। ਕਾਨੂੰਨ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸ਼ਨ ਲਾਚਾਰ ਦਿਖਾਈ ਦੇ ਰਿਹਾ ਹੈ। ਥਾਣਿਆਂ ’ਚ ਕਿਸੇ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ ਤੇ ਮਿਹਨਤਾਨਾ ਸਮੇਂ ਸਿਰ ਦਿੱਤਾ। ਇਸ ਮੌਕੇ ਕੰਵਲਜੀਤ ਕੌਰ, ਕੁਲਦੀਪ ਸਿੰਘ, ਮੰਗਲ ਸਿੰਘ, ਜਗੀਰ ਕੌਰ, ਗੁਰਜੀਤ ਕੌਰ, ਪਿੰਕੀ, ਅਮਰਜੀਤ ਕੌਰ, ਪ੍ਰਭਜੀਤ ਕੌਰ, ਬੂਟਾ ਸਿੰਘ, ਰਣਜੋਤ ਸਿੰਘ, ਮੇਜਰ ਸਿੰਘ, ਜੱਗੂ, ਕੁਲਵੰਤ ਸਿੰਘ, ਭਿੰਦਰ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਕੌਰ, ਜੋਗਿੰਦਰ ਕੌਰ, ਸੁਰਜੀਤ ਕੌਰ, ਮੰਗਲ ਸਿੰਘ ਆਦਿ ਹਾਜ਼ਰ ਸਨ।