ਸ਼ਹੀਦ ਭਗਤ ਸਿੰਘ ਸਕੂਲ ਪੱਟੀ ’ਚ ‘ਈਸ਼ਵਰ ਅੰਮਾ ਡੇ’ ਮਨਾਇਆ ਗਿਆ
ਸ਼ਹੀਦ ਭਗਤ ਸਿੰਘ ਸਕੂਲ ਪੱਟੀ ’ਚ ‘ਈਸ਼ਵਰ ਅੰਮਾ ਡੇ’ ਮਨਾਇਆ ਗਿਆ
Publish Date: Thu, 07 May 2026 06:31 PM (IST)
Updated Date: Thu, 07 May 2026 06:32 PM (IST)

ਬੱਲੂ ਮਹਿਤਾ•ਪੰਜਾਬੀ ਜਾਗਰਣ, ਪੱਟੀ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਤੇ ਸ਼ੁਭੀ ਭਾਰਦਵਾਜ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ‘ਈਸ਼ਵਰ ਅੰਮਾ ਡੇ’ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਲੈਕਚਰ, ਕਵਿਤਾਵਾਂ ਤੇ ਭਜਨ ਪੇਸ਼ ਕੀਤੇ ਗਏ। ਬੱਚਿਆਂ ਨੇ ‘ਈਸ਼ਵਰ ਅੰਮਾ’ ਦੇ ਜੀਵਨ ਤੇ ਉਨ੍ਹਾਂ ਦੇ ਮਹਾਨ ਉਪਦੇਸ਼ਾਂ ’ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਤੇ ਸਮੂਹ ਸਾਈਂ ਪਰਿਵਾਰ ਵੱਲੋਂ ਬਿਰਧ ਆਸ਼ਰਮ ਵਿਚ ਲੰਗਰ ਲਗਾਇਆ ਗਿਆ ਤੇ ਲੋੜਵੰਦਾਂ ਨੂੰ ਰਾਸ਼ਨ ਵੀ ਵੰਡਿਆ ਗਿਆ। ਇਸ ਸਮੇਂ ਬਾਲ ਵਿਕਾਸ ਗੁਰੂ ਡਾ. ਮ੍ਰਿਦੁਲਾ ਭਾਰਦਵਾਜ ਨੇ ਦੱਸਿਆ ਕਿ ‘ਈਸ਼ਵਰ ਅੰਮਾ’ ਜੀ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਮਾਤਾ ਜੀ ਸਨ। ਉਹ ਇਕ ਮਹਾਨ ਸਮਾਜ ਸੇਵੀ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਨਿਰਵਾਣ ਦਿਵਸ ‘ਬਾਲ ਵਿਕਾਸ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਸੱਤਿਆ ਸਾਈਂ ਬਾਬਾ ਜੀ ਨੇ ਆਪਣੀ ਮਾਤਾ ਦੇ ਉਪਦੇਸ਼ਾਂ ’ਤੇ ਚੱਲਦਿਆਂ ਪੁਟਾਪਰਤੀ ਵਿਚ ਪਾਣੀ ਦੀ ਸਹੂਲਤ, ਗਰੀਬਾਂ ਲਈ ਮੁਫ਼ਤ ਹਸਪਤਾਲ ਤੇ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੁਟਾਪਰਤੀ ਵਿਖੇ ਦਿਲ ਦੇ ਆਪ੍ਰੇਸ਼ਨਾਂ ਲਈ ਮੁਫ਼ਤ ਹਸਪਤਾਲ ਹੈ, ਜਿਥੇ ਹਰ ਲੋੜਵੰਦ ਵਿਅਕਤੀ ਆਪਣਾ ਇਲਾਜ ਕਰਵਾ ਸਕਦਾ ਹੈ। ਡਾ. ਮ੍ਰਿਦੁਲਾ ਭਾਰਦਵਾਜ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਇਕ ਅਜਿਹਾ ਰਿਸ਼ਤਾ ਹੈ ਜੋ ਆਪਣੇ ਦੁੱਖ ਸਹਿ ਕੇ ਬੱਚਿਆਂ ਨੂੰ ਖੁਸ਼ੀਆਂ ਦਿੰਦੀ ਹੈ। ਸਾਨੂੰ ਆਪਣੀ ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਉਸਦੀ ਆਗਿਆ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਕਦੇ ਵੀ ਉਸਦੇ ਮਨ ਨੂੰ ਠੇਸ ਨਹੀਂ ਪਹੁੰਚਾਉਣੀ ਚਾਹੀਦੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੋਨੀਆ ਸ਼ਰਮਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।