ਵਿਧਾਇਕ ਸਰਵਣ ਸਿੰਘ ਧੁੰਨ ਨੇ ਸੁਰਸਿੰਘ ਤੋਂ ਆਰੰਭ ਕੀਤੀ ਮਾਵਾਂ ਧੀਆਂ ਸਤਿਕਾਰ ਯੋਜਨਾ
ਵਿਧਾਇਕ ਸਰਵਨ ਸਿੰਘ ਧੁੰਨ ਨੇ ਸੁਰਸਿੰਘ ਤੋਂ ਆਰੰਭ ਕੀਤੀ ਮਾਵਾਂ ਧੀਆਂ ਸਤਿਕਾਰ ਯੋਜਨਾ
Publish Date: Thu, 07 May 2026 06:34 PM (IST)
Updated Date: Thu, 07 May 2026 06:35 PM (IST)

ਕਾਰਜ ਸਿੰਘ ਬਿੱਟੂ•ਪੰਜਾਬੀ ਜਾਗਰਣ, ਸੁਰਸਿੰਘ : ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰੇਕ ਮਹਿਲਾ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਇਤਿਹਾਸਕ ਨਗਰ ਸੁਰਸਿੰਘ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਆਨਲਾਈਨ ਭਰਨ ਦੀ ਸ਼ੁਰੂਆਤ ਕਰਨ ਮੌਕੇ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਨੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਸੂਬੇ ਭਰ ਦੀਆਂ ਮਹਿਲਾਵਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਦੀ ਸਮੁੱਚੀ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਪਾਰਟੀ ਦੀਆਂ ਅਗਾਂਹਵਧੂ ਔਰਤਾਂ ਨੂੰ ਸਖੀਆਂ ਦੇ ਰੂਪ ’ਚ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਐੱਸਡੀਐੱਮ ਜਗਦੀਪ ਸਿੰਘ ਭਿੱਖੀਵਿੰਡ ਤੇ ਸੀਡੀਪੀਓ ਗਗਨਦੀਪ ਸਿੰਘ ਭਿੱਖੀਵਿੰਡ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸਬੰਧੀ ਵਿਸਥਾਰਪੂਰਵਕ ਮਹਿਲਾਵਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸਰਪੰਚ ਦਿਲਬਾਗ ਸਿੰਘ ਢਿੱਲੋਂ, ਸਰਪੰਚ ਕਿਰਪਾਲ ਸਿੰਘ ਲਾਡਾ, ਸਰਪੰਚ ਰਾਜਬੀਰ ਸਿੰਘ ਢਿੱਲੋਂ, ਰਾਣਾ ਰਣਬੀਰ ਸਿੰਘ ਮੈਂਬਰ ਬਲਾਕ ਸੰਮਤੀ ਭਿੱਖੀਵਿੰਡ, ਗੁਰਵਿੰਦਰ ਸਿੰਘ ਮਾਹਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤਰਨਤਾਰਨ, ਮੈਂਬਰ ਮੋਹਨ ਸਿੰਘ, ਹਰਪ੍ਰਤਾਪ ਸਿੰਘ ਇਕਬਾਲ ਸਿੰਘ ਵੀਰਮ, ਹਰਵਿੰਦਰ ਸਿੰਘ ਬੁਰਜ਼ ਪੀਏ, ਗੁਰਮੁਖ ਸਿੰਘ ਚੇਅਰਮੈਨ ਬਲਾਕ ਸੰਮਤੀ ਭਿੱਖੀਵਿੰਡ, ਬਾਬਾ ਸੁਖਵਿੰਦਰ ਸਿੰਘ ਛੀਨਾ, ਬਾਬਾ ਇੰਦਰਜੀਤ ਸਿੰਘ ਮੈਂਬਰ ਪੰਚਾਇਤ, ਭੁਪਿੰਦਰ ਸਿੰਘ ਮੈਂਬਰ ਪੰਚਾਇਤ, ਬਾਬਾ ਬਲਜੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਵਿਧਾਇਕ ਧੁੰਨ ਨੇ ਕਿਹਾ ਕਿ ਸਰਕਾਰ ਜੋ ਸਹੂਲਤਾਂ ਦੇ ਰਹੀ ਹੈ, ਉਨ੍ਹਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣਾ ਆਪਣੀ ਹਰੇਕ ਦੀ ਜ਼ਿੰਮੇਵਾਰੀ ਬਣਦੀ ਹੈ।