ਸੁਪਰੀਮ ਕੋਰਟ ’ਚ 21 ਤੋਂ 23 ਅਗਸਤ ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ
ਸੁਪਰੀਮ ਕੋਰਟ ‘ਚ 21, 22 ਅਤੇ 23 ਅਗਸਤ ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ
Publish Date: Thu, 07 May 2026 06:38 PM (IST)
Updated Date: Thu, 07 May 2026 06:41 PM (IST)

-ਗੂਗਲ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਹੈ 31 ਮਈ ਸਟਾਫ਼ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਸਮਾਧਾਨ ਸਮਾਰੋਹ, 2026 ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਉਦੇਸ਼ ਭਾਰਤ ਦੀ ਸੁਪਰੀਮ ਕੋਰਟ ’ਚ ਲੰਬਿਤ ਝਗੜਿਆਂ ਦੇ ਭਾਗੀਦਾਰੀ ਨਿਆਂ ਤੇ ਸੁਹਿਰਦ ਨਿਪਟਾਰੇ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਨਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਇਹ ਪ੍ਰੋਗਰਾਮ 21 ਅਪ੍ਰੈਲ ਤੋਂ ਸ਼ੁਰੂ ਹੋਇਆ ਹੈ ਤੇ ਭਾਰਤ ਦੀ ਸੁਪਰੀਮ ਕੋਰਟ ਵਿਖੇ 21, 22 ਤੇ 23 ਅਗਸਤ ਨੂੰ ਹੋਣ ਵਾਲੀ ਸਪੈਸ਼ਲ ਲੋਕ ਅਦਾਲਤ ਦੇ ਰੂਪ ’ਚ ਸਮਾਪਤ ਹੋਵੇਗਾ। ਇਸ ਲੋਕ ਅਦਾਲਤ ਦਾ ਉਦੇਸ਼ ਸਹਿਮਤੀ-ਆਧਾਰਿਤ ਵਿਵਾਦ ਨਿਪਟਾਰਾ ਵਿਧੀ ਰਾਹੀਂ ਲੰਬਿਤ ਮਾਮਲਿਆਂ ਦੇ ਨਿਪਟਾਰੇ ਦੀ ਸਹੂਲਤ ਦੇਣਾ ਹੈ। ਉਨ੍ਹਾਂ ਸਾਰੇ ਸਬੰਧਤ ਵਕੀਲਾਂ ਅਤੇ ਪਾਰਟੀਆਂ ਨੂੰ ਆਪਣੇ ਕੇਸਾਂ ਦੇ ਜਲਦੀ ਅਤੇ ਸੁਹਿਰਦ ਹੱਲ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਗੀਦਾਰੀ ਨਿੱਜੀ ਤੌਰ ’ਤੇ ਤੇ ਨਾਲ ਹੀ ਆਨਲਾਈਨ ਪਲੇਟਫਾਰਮ ਦੁਆਰਾ ਵਰਚੂਅਲ ਤੌਰ ਤੇ ਕੀਤੀ ਜਾ ਸਕਦੀ ਹੈ। ਇਸ ਸਪੈਸ਼ਲ ਲੋਕ ਅਦਾਲਤ ਵਿਚ ਭਾਗ ਲੈਣ ਵਾਲੀਆਂ ਧਿਰਾਂ ਨਿਰਧਾਰਿਤ ਗੂਗਲ ਫਾਰਮ ਨੂੰ ਭਰ ਕੇ ਆਪਣੀਆਂ ਬੇਨਤੀਆਂ ਦਰਜ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਗੂਗਲ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ 31 ਮਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਜਾਂ ਹੋਰ ਜਾਣਕਾਰੀ ਲਈ ਦਫ਼ਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਗਰਮੀ ਨਾਲ ਹਿੱਸਾ ਲੈਣ ਅਤੇ ਨਿਆਂ ਤਕ ਪਹੁੰਚ ਨੂੰ ਮਜ਼ਬੂਤ ਕਰਨ ਅਤੇ ਪੈਂਡਿੰਗ ਕੇਸਾਂ ਨੂੰ ਘਟਾਉਣ ਲਈ ਯੋਗਦਾਨ ਪਾਉਣ।