ਜਮਹੂਰੀ ਕਿਸਾਨ ਸਭਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਜਮਹੂਰੀ ਕਿਸਾਨ ਸਭਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
Publish Date: Fri, 08 May 2026 04:10 PM (IST)
Updated Date: Fri, 08 May 2026 04:11 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਗਵਰਨਰ ਪੰਜਾਬ ਦੇ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਕਿਸਾਨ, ਮਜ਼ਦੂਰ ਵਿਰੋਧੀ ਹਨ ਅਤੇ ਆਮ ਲੋਕਾਂ ਦਾ ਕੰਚੂਮਰ ਕੱਢਣ ਵਾਲੀਆਂ ਨੀਤੀਆ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੀਆਂ ਤਹਿਸੀਲਾਂ ਤਰਨਤਾਰਨ, ਖਡੂਰ ਸਾਹਿਬ ਤਹਿਸੀਲਦਾਰਾਂ ਦੀਆਂ ਪੋਸਟ ਖਾਲੀ ਹੋਣ ਕਾਰਨ ਆਮ ਲੋਕ ਖੱਜਲ-ਖੁਆਰ ਹੋ ਰਹੇ ਹਨ। ਪੰਜਾਬ ਦੀ ਸਰਕਾਰ ਖਡੂਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਤਰਨਤਾਰਨ ਫੌਰੀ ਤੌਰ ’ਤੇ ਤਹਿਸੀਲਦਾਰ ਤਾਇਨਾਤ ਕਰੇ, ਤਾਂ ਜੋ ਆਮ ਲੋਕਾਂ ਦੀ ਖੱਜਲ ਖੁਆਰੀ ਬੰਦ ਹੋ ਸਕੇ। ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਹਰਭਜਨ ਸਿੰਘ ਪੱਟੀ, ਝਿਲਮਲ ਸਿੰਘ ਬਾਣੀਆਂ, ਸੁਰਿੰਦਰ ਸਿੰਘ ਖੱਬੇ, ਬਲਵਿੰਦਰ ਸਿੰਘ ਫੈਲੋਕੇ, ਜਗੀਰ ਸਿੰਘ ਗੰਡੀਵਿੰਡ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ।