12 ਮਈ ਨੂੰ ਫਾਰਮੇਸੀ ਅਫ਼ਸਰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਕਰਨਗੇ ਰੋਸ ਰੈਲੀ
12 ਮਈ ਨੂੰ ਫਾਰਮੇਸੀ ਅਫ਼ਸਰ ਡਾਇਰੈਕਟਰ ਦਫ਼ਤਰ ਚੰਡੀਗ਼ੜ ਕਰਨਗੇ ਰੋਸ ਰੈਲੀ
Publish Date: Fri, 08 May 2026 06:04 PM (IST)
Updated Date: Fri, 08 May 2026 06:05 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਫਾਰਮੇਸੀ ਅਫ਼ਸਰ ਯੂਨੀਅਨ ਵੱਲੋਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੌਂਪਿਆ ਗਿਆ। ਇਸ ਮੌਕੇ ਫਾਰਮੇਸੀ ਅਫ਼ਸਰ ਆਗੂ ਰਣਜੀਤ ਸਿੰਘ ਬਾਠ ਨੇ ਦੱਸਿਆ ਕਿ 2006 ਤੋਂ ਅਸੀਂ ਪੇਂਡੂ ਡਿਸਪੈਂਸਰੀਆਂ ਵਿਚ ਕੰਮ ਕਰ ਰਹੇ ਹਾਂ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 2011 ਵਿਚ ਸਰਕਾਰ ਵੱਲੋਂ ਕੁਝ ਮੈਡੀਕਲ ਅਫ਼ਸਰਾਂ ਨੂੰ ਰੈਗੂਲਰ ਕੀਤਾ ਗਿਆ। ਪਰ ਫਾਰਮੇਸੀ ਅਫਸਰਾਂ ਨਾਲ ਭੇਦਭਾਵ ਕੀਤਾ ਗਿਆ। ਇਸ ਤੋਂ ਇਲਾਵਾ ਸਾਲ 2021 ਵਿਚ 641 ਫਾਰਮੇਸੀ ਅਫ਼ਸਰਾਂ ਨੂੰ ਹੈਲਥ ਡਿਪਾਰਟਮੈਂਟ ਵਿਚ ਸ਼ਿਫਟ ਕਰ ਦਿੱਤਾ ਗਿਆ। ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਫਾਰਮੇਸੀ ਅਫਸਰ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ, ਉਨ੍ਹਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਯੋਗ ਤਨਖਾਹ ਦੇ ਕੇ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ। ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਵਿਚ ਰਹਿ ਰਹੇ ਫਾਰਮੇਸੀ ਅਫਸਰਾਂ ਨੂੰ ਅਪ੍ਰੈਲ 2025 ਤੋਂ ਰੈਗੂਲਰ ਪਾਲਸੀ ਲਾਗੂ ਕਰ ਦਿੱਤੀ ਗਈ ਹੈ, ਪਰ ਹੈਲਥ ਡਿਪਾਰਟਮੈਂਟ ਵਿਚ ਸ਼ਿਫਟ ਹੋਏ ਫਾਰਮਾਸਿਸਟਾਂ ਨੂੰ ਹਾਲੇ ਤਕ ਰੈਗੂਲਰ ਪਾਲਸੀ ਨਹੀਂ ਦਿੱਤੀ ਗਈ। ਉਨ੍ਹਾਂ ਨਾਲ ਬਹੁਤ ਬੇ-ਇਨਸਾਫੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਫਾਰਮੇਸੀ ਅਫ਼ਸਰ 12 ਮਈ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਰੋਸ ਰੈਲੀ ਕਰਨ ਜਾ ਰਹੇ ਹਨ ਅਤੇ ਸਿਵਲ ਸਰਜਨ ਨੂੰ ਸਮੂਹਿਕ ਛੋਟ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਫਾਰਮਾਸਿਸਟਾਂ ਦੀ ਬਣਦੀ ਤਨਖਾਹ ਲਾਗੂ ਕੀਤੀ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ਦੌਰਾਨ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਸਾਹਿਬ ਸਿੰਘ, ਰਣਜੀਤ ਸਿੰਘ ਬਾਠ, ਵਰਿੰਦਰਪਾਲ ਸਿੰਘ ਭਾਟੀਆ, ਅਮਰਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਨਿਮਰਤਾ, ਮਨਬੀਰ ਸਿੰਘ, ਅਮਨਦੀਪ ਸਿੰਘ, ਪ੍ਰਭਜੀਤ ਸਿੰਘ, ਸਰਬਜੀਤ ਕੁਮਾਰ, ਗੁਲਤਾਰ ਸਿੰਘ, ਕੁਲਵਿੰਦਰ ਸਿੰਘ, ਰਵਿੰਦਰ ਕੌਰ, ਕੁਲਵਿੰਦਰ ਕੌਰ, ਜਤਿੰਦਰ ਕੌਰ, ਸਰਬਜੀਤ ਕੌਰ, ਇੰਦਰਜੀਤ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਰੈਗੂਲਰ ਫਾਰਮੇਸੀ ਅਫਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜਨਰਲ ਸੱਕਤਰ ਨਵਕਿਰਨ ਸਿੰਘ, ਬਲਵਿੰਦਰ ਸਿੰਘ, ਮਨਜੀਤ ਰਾਏ, ਟਵਿੰਕਲ, ਜਸਕੀਰਤ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ, ਨਵਦੀਪ ਤੇ ਰਾਹੁਲ ਆਦਿ ਮੌਜੂਦ ਸਨ।