ਕੈਬ੍ਰਿਜ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਵਰਲਡ ਐਥਲੈਟਿਕਸ ਡੇਅ
ਕੈਬਰਿਜ਼ ਇੰਟਰਨੈਸ਼ਨਲ ਸਕੂਲ ਪੱਟੀ ਵਿਚ ਉਤਸ਼ਾਹ ਨਾਲ ਮਨਾਇਆ ਵਰਲਡ ਐਥਲੈਟਿਕਸ ਡੇਅ
Publish Date: Fri, 08 May 2026 06:47 PM (IST)
Updated Date: Fri, 08 May 2026 06:47 PM (IST)

- ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ ਵਿਸ਼ਵਾਸ ਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ : ਸ਼ਰਮਾ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਪੱਟੀ ਵਿਚ ਵਰਲਡ ਐਥਲੈਟਿਕਸ ਡੇਅ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਐਥਲੈਟਿਕਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੀ ਰੁਚੀ ਅਤੇ ਉਤਸ਼ਾਹ ਨਾਲ ਹਿੱਸਾ ਲਿਆ। 100 ਮੀਟਰ, 200 ਮੀਟਰ, 400 ਮੀਟਰ ਰੇਸ, ਰਿਲੇਅ ਰੇਸ ਅਤੇ ਹੋਰ ਖੇਡ ਗਤੀਵਿਧੀਆਂ ਦੌਰਾਨ ਬੱਚਿਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਕਿਹਾ ਗਿਆ ਕਿ ਵਰਲਡ ਐਥਲੈਟਿਕਸ ਡੇ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਖੇਡਾਂ ਅਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਦਿਨ ਰਾਹੀਂ ਬੱਚਿਆਂ ਨੂੰ ਦੌੜ, ਕੂਦ ਅਤੇ ਹੋਰ ਐਥਲੈਟਿਕਸ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿ ਸਕਣ। ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਯਮਿਤ ਖੇਡ ਸਰਗਰਮੀਆਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਲਕੀਅਤ ਸਿੰਘ ਸੰਧੂ, ਡਾਇਰੈਕਟਰ ਮਨਮੀਤ ਸਿੰਘ ਅਤੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭ ਨੂੰ ਤੰਦਰੁਸਤ ਜੀਵਨ ਲਈ ਨਿਯਮਿਤ ਖੇਡਾਂ ਵਿਚ ਹਿੱਸਾ ਲੈਣ ਦਾ ਸੰਦੇਸ਼ ਵੀ ਦਿੱਤਾ ਗਿਆ।