ਮਿਲੇਨੀਅਮ ਵਰਲਡ ਸਕੂਲ ’ਚ ਮਨਾਇਆ ਮਦਰਜ਼ ਡੇਅ
ਮਿਲੇਨੀਅਮ ਵਰਲਡ ਸਕੂਲ ’ਚ ਧੂਮਧਾਮ ਨਾਲ ਮਨਾਇਆ ਮਦਰਜ਼ ਡੇ
Publish Date: Fri, 08 May 2026 07:04 PM (IST)
Updated Date: Fri, 08 May 2026 07:05 PM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਮਾਂ ਦੇ ਨਿਸ਼ਕਾਮ ਪਿਆਰ, ਤਿਆਗ ਅਤੇ ਅਤੁੱਟ ਮਮਤਾ ਨੂੰ ਸਮਰਪਿਤ ਮਦਰਜ਼ ਡੇ ਦੇ ਮੌਕੇ ’ਤੇ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਰੰਗਾਰੰਗ ਅਤੇ ਭਾਵਨਾਤਮਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਦਿਆਰਥੀਆਂ, ਮਾਵਾਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦਾ ਮਾਹੌਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਨਾਲ ਭਰਪੂਰ ਦਿਖਾਈ ਦਿੱਤਾ। ਸਮਾਗਮ ਦੀ ਸ਼ੁਰੂਆਤ ਮਾਵਾਂ ਨੂੰ ਸਮਰਪਿਤ ਸੁੰਦਰ ਕਵਿਤਾਵਾਂ ਨਾਲ ਕੀਤੀ ਗਈ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਨਾਚ, ਭੰਗੜਾ, ਗਿੱਧਾ ਅਤੇ ਨਾਟਕ ਰਾਹੀਂ ਮਾਂ ਦੀ ਮਹਾਨਤਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਭ ਦਾ ਦਿਲ ਜਿੱਤ ਲਿਆ ਅਤੇ ਕਈ ਮਾਵਾਂ ਭਾਵੁਕ ਵੀ ਹੋ ਗਈਆਂ। ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਬਣਾਏ ਗ੍ਰੀਟਿੰਗ ਕਾਰਡ, ਤੋਹਫੇ ਅਤੇ ਧੰਨਵਾਦ ਸੰਦੇਸ਼ ਮਾਵਾਂ ਨੂੰ ਭੇਟ ਕੀਤੇ ਗਏ। ਬੱਚਿਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਮਾਂ ਜੀਵਨ ਦੀ ਸਭ ਤੋਂ ਵੱਡੀ ਦਾਤ ਹੁੰਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਾਵਾਂ ਲਈ ਮਨੋਰੰਜਕ ਖੇਡਾਂ ਅਤੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਮਾਵਾਂ ਨੇ ਬੜੇ ਜੋਸ਼ ਨਾਲ ਹਿੱਸਾ ਲਿਆ। ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰਿਫਰੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਨੇ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਅਤੇ ਜੀਵਨ ਦੀ ਸੱਚੀ ਮਾਰਗਦਰਸ਼ਕ ਹੁੰਦੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਰੀਆਂ ਮਾਵਾਂ ਨੂੰ ਮਦਰਜ਼ ਡੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਸਮਾਗਮ ਖੁਸ਼ਗਵਾਰ ਯਾਦਾਂ ਨਾਲ ਸੰਪੰਨ ਹੋਇਆ।