ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਓਪਨ ਡਿਸਟ੍ਰਿਕਟ ਯੋਗ ਮੁਕਾਬਲੇ ’ਚ ਜਿੱਤੇ ਮੈਡਲ
ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਓਪਨ ਡਿਸਟ੍ਰਿਕਟ ਯੋਗਾ ਮੁਕਾਬਲੇ ’ਚ ਜਿੱਤੇ ਮੈਡਲ
Publish Date: Fri, 08 May 2026 07:45 PM (IST)
Updated Date: Fri, 08 May 2026 07:47 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਜ਼ਡਮ ਸਕੂਲ ਆਫ਼ ਅਕੈਡਮਿਕ ਅਤੇ ਸਪੋਰਟਸ ਦੇ ਵਿਦਿਆਰਥੀਆਂ ਨੇ ਸਰਵਹਿੱਤਕਾਰੀ ਵਿੱਦਿਆ ਮੰਦਰ ਤਰਨਤਾਰਨ ਵਿਖੇ ਯੋਗਾ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਓਪਨ ਡਿਸਟ੍ਰਿਕਟ ਯੋਗਾ ਮੁਕਾਬਲੇ ਵਿਚ ਹਿੱਸਾ ਲਿਆ। ਇਸ ਮੁਕਾਬਲੇ ਵਿਚ ਸਕੂਲ ਦੇ 11 ਵਿਦਿਆਰਥੀ ਹਿੱਸਾ ਲੈਣ ਲਈ ਗਏ ਅਤੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੋਸ਼ਨ ਕੀਤਾ। ਸਕੂਲ ਨੇ ਮਾਣ ਨਾਲ 6 ਸੋਨੇ ਦੇ , 4 ਚਾਂਦੀ ਦੇ ਅਤੇ 1 ਕਾਂਸੀ ਦਾ ਤਗਮਾ ਹਾਸਲ ਕਰ ਕੇ ਵਿਸ਼ੇਸ਼ ਉਪਲੱਬਧੀ ਪ੍ਰਾਪਤ ਕੀਤੀ। ਵਿਦਿਆਰਥੀਆਂ ਦੀ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਉਤਕ੍ਰਿਸ਼ਟ ਯੋਗਾ ਕਲਾ ਦੀ ਹੋਰ ਸਕੂਲਾਂ ਦੇ ਅਧਿਆਪਕਾਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ। ਸਾਰੇ ਜੇਤੂਆਂ ਨੂੰ ਸਰਟੀਫਿਕੇਟਾਂ ਅਤੇ ਤਮਗਿਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਖੇਡ ਭਾਵਨਾ ਅਤੇ ਸਮੁੱਚੇ ਵਿਅਕਤੀਗਤ ਵਿਕਾਸ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਡਾਇਰੈਕਟਰ ਅੰਮ੍ਰਿਤ ਖੇੜਾ, ਵਾਈਸ ਪ੍ਰਿੰਸੀਪਲ ਹਰਲੀਨ ਕੌਰ ਅਤੇ ਪ੍ਰਸ਼ਾਸਕ ਸ਼ਵੇਤਾ ਸਹਿਗਲ ਵੱਲੋਂ ਵਧਾਈਆਂ ਦੇ ਕੇ ਸਨਮਾਨਿਤ ਕੀਤਾ ਗਿਆ। ਮਾਪਿਆਂ ਨੇ ਵੀ ਸਕੂਲ ਦੀ ਇਸ ਪਹਿਲ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਜ਼ਡਮ ਸਕੂਲ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਖੇਡਾਂ ਅਤੇ ਸਰੀਰਿਕ ਤੰਦਰੁਸਤੀ ’ਤੇ ਵੀ ਬਰਾਬਰ ਧਿਆਨ ਦੇ ਰਿਹਾ ਹੈ, ਜੋ ਅੱਜ ਦੇ ਸਮੇਂ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ।