ਹੈਰੋਇਨ ਤੇ ਪਿਸਤੌਲ ਸਮੇਤ ਪੁਲਿਸ ਵੱਲੋਂ ਇਕ ਕਾਬੂ
ਹੈਰੋਇਨ ਤੇ ਪਿਸਟਲ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Fri, 08 May 2026 08:01 PM (IST)
Updated Date: Fri, 08 May 2026 08:02 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੋਹਲ ਵਾਸੀ ਇਕ ਵਿਅਕਤੀ ਕੋਲੋਂ ਹੈਰੋਇਨ ਤੇ ਪਿਸਤੌਲ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸਬ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ’ਤੇ ਸੀ। ਜਦੋਂ ਉਹ ਪਿੰਡ ਸੋਹਲ ਦੇ ਇਲਾਕੇ ਵਿਚ ਪਹੁੰਚੇ ਤਾਂ ਇਕ ਵਿਅਖਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਚੈਕਿੰਗ ਦੌਰਾਨ 100 ਗ੍ਰਾਮ ਹੈਰੋਇਨ ਅਤੇ ਇਕ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਵੰਤ ਸਿੰਘ ਸੋਨੂੰ ਵਾਸੀ ਸੋਹਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜਸਵੰਤ ਸਿੰਘ ਸੋਨੂੰ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।