ਬ੍ਰਿਟਿਸ਼ ਵਿਕਟੋਰੀਆ ਸਕੂਲ ’ਚ ਇਨਵੈਸਚਰ ਸੈਰੇਮਨੀ ਕਰਵਾਈ
ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਚ ਇੰਨਵੈਸਚਰ ਸੈਰੇਮਨੀ ਕਰਵਾਈ
Publish Date: Thu, 14 May 2026 04:12 PM (IST)
Updated Date: Thu, 14 May 2026 04:15 PM (IST)

ਗੁਰਬਰਿੰਦਰ ਸਿੰਘ•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਵਿਦਿਆਰਥੀਆਂ ਨੂੰ ਸਕੂਲ ਅੰਦਰ ਖ਼ਾਸ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਕੁਝ ਖਾਸ ਅਹੁਦੇ ਦਿੱਤੇ ਜਾਂਦੇ ਹਨ ਤਾਂ ਜੋ ਸਕੂਲ ਦੀ ਭਲਾਈ ਲਈ ਸਾਂਝੇ ਯਤਨ ਕੀਤੇ ਜਾ ਸਕਣ। ਇਸ ਗੱਲ ਨੂੰ ਮੁੱਖ ਰੱਖਦੇ ਹੋਏ ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਨਵੈਸਚਰ ਸੈਰੇਮਨੀ ‘ਸਹੁੰ ਚੁੱਕ ਸਮਾਗਮ’ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਵੋਟ ਰਾਹੀਂ ਵਿਦਿਆਰਥੀ ਪ੍ਰਤੀਨਿਧੀਆਂ ਦੀ ਚੋਣ ਕੀਤੀ। ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ’ਚੋਂ ਗੁਰਕੀਰਤ ਸਿੰਘ ਸਕੂਲ ਕਪਤਾਨ, ਹਰਮਨਦੀਪ ਸਿੰਘ ਸਪੋਰਟਸ ਕਪਤਾਨ, ਅਰਵਿੰਦਰ ਸਿੰਘ ਹੈੱਡ ਬੁਆਏ, ਮਹਿਕਪ੍ਰੀਤ ਕੌਰ ਸੰਧੂ ਹੈੱਡ ਗਰਲ ਤੇ ਸਿਮਰਨਜੀਤ ਕੌਰ ਨੂੰ ਕਲਚਰਲ ਹੈੱਡ ਚੁਣਿਆ ਗਿਆ। ਇਸ ਤਰ੍ਹਾਂ ਚਾਰੇ ਹਾਊਸਾਂ ’ਚੋਂ ਇਕ ਕਪਤਾਨ ਅਤੇ ਇਕ ਉਪ-ਕਪਤਾਨ ਚੁਣਿਆ ਗਿਆ। ਚੁਣੇ ਗਏ ਵਿਦਿਆਰਥੀਆਂ ਨੂੰ ਬੈਜ਼ ਲਗਾ ਕੇ ਅਤੇ ਸਹੁੰ ਚੁਕਾ ਕੇ ਸਕੂਲ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੋਮਲ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਸੁਚੱਜੀ ਅਗਵਾਈ ਵਾਲੇ ਗੁਣਾਂ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ ਅਤੇ ਐੱਮਡੀ ਸਾਹਿਲ ਪੱਬੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਹਮੇਸ਼ਾ ਮਿਹਨਤ ਅਤੇ ਅਨੁਸ਼ਾਸਨ ਨਾਲ ਕੰਮ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।