ਮਾਤਾ ਸਾਹਿਬ ਕੌਰ ਸਕੂਲ, ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਮਾਤਾ ਸਾਹਿਬ ਕੌਰ ਸਕੂਲ, ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 14 May 2026 04:23 PM (IST)
Updated Date: Thu, 14 May 2026 04:24 PM (IST)

ਅਰਮਾਨਦੀਪ ਸਿੰਘ 91.5 ਫੀਸਦੀ ਅੰਕਾਂ ਨਾਲ ਅਵਲ ਗੁਰਬਰਿੰਦਰ ਸਿੰਘ•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਅਰਮਾਨਦੀਪ ਸਿੰਘ ਨੇ 650 ’ਚੋਂ 595 ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਰੂਬਲਪਰੀਤ ਕੌਰ ਤੇ ਮਨਦੀਪ ਕੌਰ ਨੇ ਸਾਂਝੇ ਤੌਰ ’ਤੇ 593 ਅੰਕ ਲੈ ਕੇ ਦੂਜਾ ਸਥਾਨ ਅਤੇ ਨਵਰੂਪ ਕੌਰ ਨੇ 587 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਤੋਂ ਇਲਾਵਾ ਹਰਲੀਨ ਕੌਰ, ਜਸ਼ਨਦੀਪ ਕੌਰ, ਜਸਨੂਰ ਕੌਰ, ਸਿਮਰਨਜੀਤ ਕੌਰ, ਪਲਕਪ੍ਰੀਤ ਕੌਰ, ਪਲਕਦੀਪ ਕੌਰ, ਸਿਮਰਨਦੀਪ ਕੌਰ, ਪ੍ਰਭਨੂਰ ਕੌਰ, ਹਰਸਿਮਰਨਪ੍ਰੀਤ ਕੌਰ, ਸੁਖਪ੍ਰੀਤ ਕੌਰ, ਵੀਰਪਾਲ ਕੌਰ, ਅਭੀਜੋਤ ਸਿੰਘ ਅਤੇ ਅਮਨਦੀਪ ਸਿੰਘ ਨੇ ਵੀ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦਾ ਕੁਲ ਨਤੀਜਾ ਸੌਂ ਫੀਸਦੀ ਰਿਹਾ। ਇਸ ਮੌਕੇ ਸਕੂਲ ਪ੍ਰਿੰਸੀਪਲ ਨਵਜੋਤੀ, ਡਾਇਰੈਕਟਰ ਤਜਿੰਦਰ ਸਿੰਘ, ਪ੍ਰੈਜ਼ੀਡੈਂਟ ਸੁਖਵਿੰਦਰ ਕੌਰ, ਸਕੱਤਰ ਬਨਵੀਰ ਸਿੰਘ ਅਤੇ ਮੈਨੇਜਮੈਂਟ ਕਮੇਟੀ ਮੈਂਬਰ ਸੰਗੀਤ ਕੌਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਨਵਜੋਤੀ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ। ਡਾਇਰੈਕਟਰ ਤਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਉੱਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਅਜਿਹੇ ਨਤੀਜੇ ਦੂਜੇ ਵਿਦਿਆਰਥੀਆਂ ਲਈ ਵੀ ਚਾਨਣ ਮੁਨਾਰਾ ਬਣਦੇ ਹਨ। ਸਮਾਗਮ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ।