ਕੰਚਨਪ੍ਰੀਤ ਕੌਰ ਨੇ ਪੰਜਾਬ ਦੀ ਖੁਸ਼ਹਾਲੀ ਲਈ ਅਕਾਲੀ ਦਲ ਨਾਲ ਜੁੜਨ ਦਾ ਦਿੱਤਾ ਸੱਦਾ
ਕੰਚਨਪ੍ਰੀਤ ਕੌਰ ਨੇ ਪੰਜਾਬ ਦੀ ਖੁਸ਼ਹਾਲੀ ਲਈ ਅਕਾਲੀ ਦਲ ਨਾਲ ਜੁੜਨ ਦਾ ਦਿੱਤਾ ਸੱਦਾ
Publish Date: Thu, 14 May 2026 04:24 PM (IST)
Updated Date: Thu, 14 May 2026 04:27 PM (IST)
ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਤਰਨਤਾਰਨ ਤੋਂ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਹਲਕਾ ਵਾਸੀਆਂ ਤੇ ਸਮੂਹ ਪੰਜਾਬੀਆਂ ਨੂੰ ਸੂਬੇ ਦੀ ਤਰੱਕੀ ਤੇ ਸੁਨਹਿਰੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ‘ਮਾਂ ਪਾਰਟੀ’ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਸੂਬੇ ਵਿਚ ਸਰਬਪੱਖੀ ਵਿਕਾਸ ਲਿਆਂਦਾ ਹੈ। ਬੀਬੀ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਦੀ ਲੀਹ ’ਤੇ ਲਿਆਉਣ ਲਈ ਇਹ ਜ਼ਰੂਰੀ ਹੈ ਕਿ ਲੋਕ ਅਕਾਲੀ ਦਲ ਨਾਲ ਜੁੜਨ। ਕਿਹਾ ਕਿ ਸੂਬੇ ਦੀ ਤਰੱਕੀ ਕੇਵਲ ਉਹੀ ਪਾਰਟੀ ਕਰ ਸਕਦੀ ਹੈ, ਜਿਸ ਦੀਆਂ ਜੜ੍ਹਾਂ ਪੰਜਾਬ ਦੀ ਮਿੱਟੀ ਵਿਚ ਹਨ। ਇਸ ਮੌਕੇ ਉਨ੍ਹਾਂ ਮੌਜੂਦਾ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ। ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਮੌਜੂਦਾ ਪ੍ਰਬੰਧ ਹਰ ਫਰੰਟ ਤੇ ਫੇਲ੍ਹ ਸਾਬਿਤ ਹੋ ਰਿਹਾ ਹੈ। ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਨਿਘਰਦੀ ਜਾ ਰਹੀ ਹੈ। ਅੰਤ ’ਚ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਰਹੇਗਾ ਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗਾ।