ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 04:33 PM (IST)
Updated Date: Thu, 14 May 2026 04:36 PM (IST)

ਪਰਨੀਤ ਕੌਰ ਸੰਧੂ ਨੇ 96.8 ਫੀਸਦੀ ਅੰਕਾਂ ਨਾਲ ਜ਼ਿਲ੍ਹੇ ’ਚ ਹਾਸਲ ਕੀਤਾ ਤੀਜਾ ਸਥਾਨ, ਮੈਰਿਟ ਲਿਸਟ ’ਚ 17ਵਾਂ ਰੈਂਕ ਬੱਲੂ ਮਹਿਤਾ•ਪੰਜਾਬੀ ਜਾਗਰਣ, ਪੱਟੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਅਤੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਯੋਗਤਾ ਦਾ ਪ੍ਰਮਾਣ ਦਿੱਤਾ। ਸਾਇੰਸ ਗਰੁੱਪ ਦੀ ਵਿਦਿਆਰਥਣ ਪਰਨੀਤ ਕੌਰ ਸੰਧੂ ਨੇ 96.8 ਫੀਸਦੀ ਅੰਕ ਹਾਸਲ ਕਰ ਕੇ ਤਰਨਤਾਰਨ ਜ਼ਿਲ੍ਹੇ ਵਿਚ ਤੀਸਰਾ ਸਥਾਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਲਿਸਟ ਵਿਚ 17ਵਾਂ ਰੈਂਕ ਪ੍ਰਾਪਤ ਕੀਤਾ। ਇਸ ਉਪਲੱਬਧੀ ਨਾਲ ਪਰਨੀਤ ਕੌਰ ਨੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ ਨੇ ਦੱਸਿਆ ਕਿ ਸਕੂਲ ਦੇ ਕੁੱਲ 61 ਵਿਦਿਆਰਥੀਆਂ ’ਚੋਂ 3 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ 12 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਇਸ ਤੋਂ ਇਲਾਵਾ 9 ਵਿਦਿਆਰਥੀਆਂ ਨੇ 85 ਫੀਸਦੀ, 7 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਸਾਬਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਸ਼ੁਭੀ ਭਾਰਦਵਾਜ ਨੇ ਸਫ਼ਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ। ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸੁਚੱਜੇ ਮਾਰਗਦਰਸ਼ਨ ਦਾ ਨਤੀਜਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਜੀਵਨ ਵਿਚ ਮਿਹਨਤ ਅਤੇ ਇਮਾਨਦਾਰੀ ਨਾਲ ਅੱਗੇ ਵਧਣ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੋਨੀਆ ਸ਼ਰਮਾ, ਵਾਈਸ ਪ੍ਰਿੰਸੀਪਲ ਨਰਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਮੌਜੂਦ ਸਨ। ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ‘ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਇਹ ਨਤੀਜੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਸ੍ਰੋਤ ਬਣਨਗੇ। ਬਾਕਸ -ਸਾਇੰਸ ਗਰੁੱਪ ’ਚ ਵਿਦਿਆਰਥੀਆਂ ਦਾ ਰਿਹਾ ਦਬਦਬਾ ਸਾਇੰਸ ਗਰੁੱਪ ’ਚ ਵੰਸ਼ਿਕਾ ਸ਼ਰਮਾ ਨੇ 95.4 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ’ਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਪੁਨੀਤ ਕੌਰ ਨੇ 95 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਤਿੰਨੇ ਹੀ ਵਿਦਿਆਰਥਣਾਂ ਦੀ ਇਸ ਕਾਮਯਾਬੀ ਨਾਲ ਸਕੂਲ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਬਾਕਸ - ਕਾਮਰਸ ਅਤੇ ਆਰਟਸ ਗਰੁੱਪਾਂ ਦੇ ਵਿਦਿਆਰਥੀਆਂ ਨੇ ਵੀ ਕੀਤਾ ਵਧੀਆ ਪ੍ਰਦਰਸ਼ਨ ਕਾਮਰਸ ਗਰੁੱਪ ਵਿੱਚੋਂ ਅਭਿਸ਼ੇਕ ਮਨਚੰਦਾ ਨੇ 88.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਭਵਨੀਤ ਕੌਰ ਨੇ 85.6 ਫੀਸਦੀ ਅੰਕ ਲੈ ਕੇ ਦੂਜਾ ਅਤੇ ਅਰਪਨਪ੍ਰੀਤ ਕੌਰ ਨੇ 83.8 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਆਰਟਸ ਗਰੁੱਪ ਵਿੱਚੋਂ ਗਗਨਪ੍ਰੀਤ ਕੌਰ ਨੇ 80.8 ਫੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਸਿਮਰਜੀਤ ਕੌਰ ਨੇ 78 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਮਨਪ੍ਰੀਤ ਸਿੰਘ ਨੇ 74.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।