ਐੱਸਡੀ ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਐੱਸਡੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 15 May 2026 04:17 PM (IST)
Updated Date: Fri, 15 May 2026 04:18 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਐੱਸਡੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਦਾ ਬਾਰ੍ਹਵੀਂ ਅਤੇ ਦਸਵੀਂ ਸ਼੍ਰੇਣੀ ਦਾ ਨਤੀਜਾ ਸੌ ਫ਼ੀਸਦੀ ਰਿਹਾ। 12ਵੀਂ ਸਾਇੰਸ ਗਰੁੱਪ ਵਿਚ ਪਹਿਲਾ ਸਥਾਨ ਨਿਤਆ ਨੂਰ 479 ਦੂਜਾ ਸਥਾਨ ਹਰਮਨਪ੍ਰੀਤ ਕੌਰ 475 ਅਤੇ ਪਲਕਪ੍ਰੀਤ ਕੌਰ 475 ਅਤੇ ਤੀਜਾ ਸਥਾਨ ਅਕਸ਼ਿਤਾ ਸ਼ਰਮਾ 471 ਨੇ ਹਾਸਿਲ ਕੀਤਾ। ਆਰਟਸ ਗਰੁੱਪ ਵਿਚ ਪਹਿਲਾ ਸਥਾਨ ਜੋਧਬੀਰ ਸਿੰਘ 377 ਦੂਜਾ ਸਥਾਨ ਅੰਮ੍ਰਿਤਪ੍ਰੀਤ ਸਿੰਘ 376 ਅਤੇ ਤੀਜਾ ਸਥਾਨ ਗੁਰਮਨਜੀਤ 372 ਨੇ ਹਾਸਲ ਕੀਤਾ। ਇਸੇ ਤਰ੍ਹਾਂ ਦਸਵੀਂ ਸ਼੍ਰੇਣੀ ਵਿਚ ਰਵਨੀਤ ਸਿੰਘ 512, ਯੁਵਰਾਜ ਸਿੰਘ 506 ਅਤੇ ਗੁਰਸ਼ਾਨਦੀਪ ਸਿੰਘ 500 ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਖੰਨਾ ਨੇ ਅਵਲ ਆਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਖੰਨਾ, ਜਨਰਲ ਸਕੱਤਰ ਜਤਿੰਦਰ ਕੁਮਾਰ ਸੂਦ ਅਤੇ ਮੈਨੇਜਰ ਅਨਿਲ ਕੁਮਾਰ ਸ਼ੰਭੂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਸਫਲਤਾਵਾਂ ਜਾਰੀ ਰੱਖਣ ਲਈ ਕਿਹਾ। ਪ੍ਰਿੰਸੀਪਲ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ 2 ਸਾਇੰਸ ਗਰੁੱਪ, ਆਰਟਸ ਗਰੁੱਪ ਅਤੇ ਦਸਵੀਂ ਦੇ ਵਿਦਿਆਰਥੀ ਅਵਲ ਦਰਜੇ ਵਿਚ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ। ਇਸ ਮੌਕੇ ਬਲਜਿੰਦਰ ਸਿੰਘ ਵਾਈਸ ਪ੍ਰਿੰਸੀਪਲ, ਸੁਨੀਲ ਕੁਮਾਰ, ਹਰਜੀਤ ਸਿੰਘ, ਜਗਦੀਪ ਸਿੰਘ, ਪਵਨਦੀਪ ਸਿੰਘ, ਨਵੀਨ ਕੁਮਾਰ ਸ਼ਰਮਾ, ਅੰਜੂ ਸ਼ਰਮਾਂ, ਹਰਬੀਰ ਕੌਰ, ਕਿਰਨ ਜੋਤੀ, ਪ੍ਰਭਜੋਤ ਕੌਰ, ਤਰਿਪਤਿੰਦਰ ਢਿਲੋਂ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।