ਮਾਤਾ ਸਾਹਿਬ ਕੌਰ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਮਾਤਾ ਸਾਹਿਬ ਕੌਰ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Fri, 15 May 2026 04:20 PM (IST)
Updated Date: Fri, 15 May 2026 04:21 PM (IST)

ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਮਨਜੋਤ ਕੌਰ ਨੇ 500 ’ਚੋਂ 457 ਨੰਬਰ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਹਰਮਨਦੀਪ ਕੌਰ ਨੇ 454 ਨੰਬਰ ਲੈ ਕੇ ਦੂਜਾ ਸਥਾਨ ਅਤੇ ਸੁਮਨਦੀਪ ਕੌਰ ਨੇ 452 ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਤੋਂ ਇਲਾਵਾ ਗੁਰਲੀਨ ਕੌਰ, ਗਗਨਦੀਪ ਕੌਰ, ਪਵਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਅਵਨੀਤ ਕੌਰ, ਸੁਖਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਸ਼ੁਭਮ, ਅਰਮਾਨਪ੍ਰੀਤ ਸਿੰਘ, ਅਰਮਾਨ ਸਿੰਘ, ਮੰਨਤਪ੍ਰੀਤ ਕੌਰ, ਜਸਕਰਨ ਸਿੰਘ, ਗੁਰਸਿਮਰਨਪ੍ਰੀਤ ਕੌਰ, ਸਿਮਰਨਜੀਤ ਕੌਰ, ਸੰਦੀਪ ਕੌਰ, ਸੇਜਲ, ਨਿਰਮਾਣਪ੍ਰੀਤ ਸਿੰਘ, ਮਨਪ੍ਰੀਤ ਕੌਰ ਨੇ ਵੀ 80 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦਾ ਕੁਲ ਨਤੀਜਾ ਸੌਂ ਫ਼ੀਸਦੀ ਰਿਹਾ। ਇਸ ਮੌਕੇ ਸਕੂਲ ਪ੍ਰਿੰਸੀਪਲ ਨਵਜੋਤੀ, ਡਾਇਰੈਕਟਰ ਤਜਿੰਦਰ ਸਿੰਘ, ਪ੍ਰੈਜ਼ੀਡੈਂਟ ਸੁਖਵਿੰਦਰ ਕੌਰ, ਸਕੱਤਰ ਬਨਵੀਰ ਸਿੰਘ ਅਤੇ ਮੈਨੇਜਮੈਂਟ ਕਮੇਟੀ ਮੈਂਬਰ ਸੰਗੀਤ ਕੌਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਨਵਜੋਤੀ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ। ਡਾਇਰੈਕਟਰ ਤਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰ ਕੇ ਉੱਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਅਜਿਹੇ ਨਤੀਜੇ ਦੂਜੇ ਵਿਦਿਆਰਥੀਆਂ ਲਈ ਵੀ ਚਾਨਣ ਮੁਨਾਰਾ ਬਣਦੇ ਹਨ। ਸਮਾਗਮ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ।