ਸਤਲੁਜ ਪਬਲਿਕ ਸਕੂਲ ਦੀ ਰੋਬਿਨਪ੍ਰੀਤ ਕੌਰ ਨੇ ਕੀਤਾ ਟਾਪ
ਸਤਲੁਜ ਪਬਲਿਕ ਸਕੂਲ ਠੱਕਰਪੁਰਾ ਦਾ ਦਸਵੀਂ ਦਾ ਨਤੀਜਾ ਰਿਹਾ ਸੌਂ ਫੀਸਦੀ, ਰੋਬਿਨਪ੍ਰੀਤ ਕੌਰ ਨੇ ਕੀਤਾ ਟਾਪ
Publish Date: Fri, 15 May 2026 04:26 PM (IST)
Updated Date: Fri, 15 May 2026 04:27 PM (IST)

ਦੀਪਕ ਕੁਮਾਰ•, ਪੰਜਾਬੀ ਜਾਗਰਣ ਪੱਟੀ ਮੋੜ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦਾ ਨਤੀਜਾ ਸੌਂ ਫੀਸਦੀ ਰਿਹਾ ਹੈ, ਜਿਸ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਰੋਬਿਨਪ੍ਰੀਤ ਕੌਰ ਨੇ 89.38 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪ੍ਰਿੰਸਪ੍ਰੀਤ ਸਿੰਘ ਨੇ 87.84 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਮਨਜੋਤ ਕੌਰ ਨੇ 87.23 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਕਰਨਦੀਪ ਕੌਰ ਨੇ 86.92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਚੌਥਾ ਸਥਾਨ ਹਾਸਲ ਕੀਤਾ। ਇਨ੍ਹਾਂ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫਲਤਾ ਦੀ ਉਹ ਤਸਵੀਰ ਪੇਸ਼ ਕੀਤੀ, ਜਿਸ ਨੇ ਸਕੂਲ ਦੇ ਵਿੱਦਿਅਕ ਮਿਆਰ ਨੂੰ ਹੋਰ ਵੀ ਉੱਚਾ ਕਰ ਦਿੱਤਾ ਹੈ। ਇਸ ਖੁਸ਼ੀ ਦੇ ਮੌਕੇ ’ਤੇ ਸਕੂਲ ਮੈਨੇਜਮੈਂਟ ਮੈਂਬਰਾਂ ਹਰਬੀਰ ਸਿੰਘ, ਹਰਨੁਰ ਸਿੰਘ, ਪਰਮਿੰਦਰ ਕੌਰ, ਪ੍ਰਿੰਸੀਪਲ ਰਾਜਬੀਰ ਕੌਰ ਅਤੇ ਵਾਈਸ ਪ੍ਰਿੰਸੀਪਲ ਦਲਬੀਰ ਕੌਰ ਨੇ ਸਮੂਹ ਸਟਾਫ ਅਤੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਬੰਧਕਾਂ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸਮਰਪਿਤ ਸਿੱਖਿਆ ਦਾ ਹੀ ਨਤੀਜਾ ਹਨ। ਉਨ੍ਹਾਂ ਨੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਵੀ ਕੀਤੀ।