ਸੰਤ ਸੂਬਾ ਸਿੰਘ, ਹਰੀ ਸਿੰਘ ਸਕੂਲ ਦਾ ਨਤੀਜਾ ਸੌਂ ਫੀਸਦੀ ਰਿਹਾ
ਸੰਤ ਸੂਬਾ ਸਿੰਘ, ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਦਾ ਨਤੀਜਾ ਸੌਂ ਫੀਸਦੀ ਰਿਹਾ
Publish Date: Fri, 15 May 2026 04:30 PM (IST)
Updated Date: Fri, 15 May 2026 04:30 PM (IST)

ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਸ਼ੈਸ਼ਨ 2025-26 ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸੰਤ ਸੂਬਾ ਸਿੰਘ, ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੇ ਸਦਕਾ ਸਕੂਲ ਦਾ ਨਤੀਜਾ ਸੌਂ ਫ਼ੀਸਦੀ ਰਿਹਾ। ਦਸਵੀਂ ਜਮਾਤ ਵਿਚ ਸਕੂਲ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਹਰਮਨ ਕੌਰ ਨੇ ਦੂਸਰਾ ਅਤੇ ਕਿਰਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ ਵਿਚ ਸਿਮਰਨ ਕੌਰ ਨੇ 96 ਫ਼ੀਸਦੀ ਅੰਕ 480 ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਆਂਚਲਪ੍ਰੀਤ ਕੌਰ ਨੇ 94 ਫ਼ੀਸਦੀ ਨਾਲ ਦੂਸਰਾ ਅਤੇ ਹਰਮਨਪ੍ਰੀਤ ਕੌਰ ਨੇ 93 ਫ਼ੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕਾਂ ਅਨੁਸਾਰ ਸਿਮਰਨਪ੍ਰੀਤ ਕੌਰ ਅਤੇ ਆਂਚਲਪ੍ਰੀਤ ਕੌਰ ਨੇ ਗਣਿਤ ਅਤੇ ਫਿਜਿਕਸ ਵਿਸ਼ਿਆਂ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕਰ ਕੇ ਵਿਸ਼ੇਸ਼ ਮਾਣ ਹਾਸਲ ਕੀਤਾ। ਕਾਮਰਸ ਗਰੁੱਪ ਵਿਚ ਜਸ਼ਨਪ੍ਰੀਤ ਕੌਰ ਨੇ 95 ਫ਼ੀਸਦੀ ਨਾਲ ਪਹਿਲਾ, ਸੁਖਦੀਪ ਕੌਰ ਨੇ 94 ਫ਼ੀਸਦੀ ਨਾਲ ਦੂਸਰਾ ਅਤੇ ਸੁਮਨਪ੍ਰੀਤ ਕੌਰ ਨੇ 91 ਫ਼ੀਸਦੀ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਸੁਖਦੀਪ ਕੌਰ ਨੇ ਬਿਜ਼ਨੈੱਸ ਸਟੱਡੀ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਖੁਸ਼ਪ੍ਰੀਤ ਕੌਰ ਨੇ 93 ਫ਼ੀਸਦੀ ਨਾਲ ਪਹਿਲਾ, ਅਨਮੋਲਪ੍ਰੀਤ ਕੌਰ ਨੇ 91 ਫ਼ੀਸਦੀ ਨਾਲ ਦੂਸਰਾ ਅਤੇ ਕੋਮਲਪ੍ਰੀਤ ਕੌਰ ਨੇ 89 ਫ਼ੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਐੱਮਡੀ ਰਾਜਬੀਰ ਸਿੰਘ ਪੰਨੂ, ਰਵਿੰਦਰਜੀਤ ਕੌਰ ਪੰਨੂ, ਪ੍ਰਿੰਸੀਪਲ ਅਵਦੀਪ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲੱਬਧੀ ਹੋਰ ਬੱਚਿਆਂ ਲਈ ਪ੍ਰੇਰਨਾ ਸਰੋਤ ਬਣੇਗੀ।