ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਕੀਤਾ ਸਨਮਾਨਿਤ
ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਕੀਤਾ ਸਨਮਾਨ
Publish Date: Fri, 15 May 2026 04:38 PM (IST)
Updated Date: Fri, 15 May 2026 04:39 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨਤਾਰਨ ਵਲੋਂ ਸਿਵਲ ਹਸਪਤਾਲ ਵਿਖੇ ਵਧੀਆ ਸਿਹਤ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਸਨਮਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ ਨੇ ਦੱਸਿਆ ਕਿ ਸੇਵਾ ਸੁਸਾਇਟੀ ਵੱਲੋਂ ਬਿਹਤਰ ਸਰਕਾਰੀ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਦਿੱਤਾ ਜਾਂਦਾ ਹੈ, ਤਾਂ ਜੋ ਉਹ ਹੋਰਨਾਂ ਵਾਸਤੇ ਪ੍ਰੇਰਨਾ ਸਰੋਤ ਬਣ ਸਕਣ। ਇਸੇ ਹੀ ਲੜੀ ਤਹਿਤ ਸੇਵਾ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਦੇ ਇਮਾਨਦਾਰ ਅਤੇ ਸਮਰਪਿਤ ਡਾਕਟਰਾਂ ਦਾ ਸਨਮਾਨ ਕੀਤਾ ਗਿਆ। ਜਿਸ ਵਿਚ ਹਸਪਤਾਲ ਦੇ ਐੱਸਐੱਮਓ ਡਾ. ਸੁਰਿੰਦਰ ਕੁਮਾਰ, ਡਾ. ਨਵਪ੍ਰੀਤ ਸਿੰਘ ਐੱਮਡੀ, ਡਾ. ਰਬਿੰਦਰ ਕੁਮਾਰ ਐੱਮਡੀ, ਡਾ. ਨੀਰਜ ਲਤਾ, ਡਾ. ਨਵਨੀਤ ਮਿਨਹਾਸ ਅਤੇ ਨੀਤੂ ਤੇਜਪਾਲ ਸ਼ਾਮਲ ਹਨ। ਇਸ ਮੌਕੇ ਐੱਸਐੱਮਓ ਡਾ. ਸੁਰਿਦਰ ਕੁਮਾਰ ਨੇ ਸੇਵਾ ਸੁਸਾਇਟੀ ਵੱਲੋਂ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।