ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਰਸਿੰਘ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Fri, 15 May 2026 05:14 PM (IST)
Updated Date: Fri, 15 May 2026 05:15 PM (IST)

ਕਾਰਜ ਸਿੰਘ ਬਿੱਟੂ•, ਪੰਜਾਬੀ ਜਾਗਰਣ ਸੁਰਸਿੰਘ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਰਸਿੰਘ ਦਾ ਸੈਸ਼ਨ 2025-26 ਸੀਬੀਐੱਸਈ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ। ਇਸ ਮੌਕੇ ਪ੍ਰਿੰਸੀਪਲ ਮਾਲਤੀ ਨਾਰੰਗ ਨੇ ਦੱਸਿਆ ਕਿ ਕਾਮਰਸ ਗਰੁੱਪ ਦੀ ਹੋਣਹਾਰ ਵਿਦਿਆਰਥਣ ਰੋਬਿਨਪ੍ਰੀਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦੀ ਸ਼ਾਨ ਨੂੰ ਚਾਰ ਚੰਨ ਲਾਏ ਹਨ। ਇਸੇ ਤਰ੍ਹਾਂ ਅਮਰਜੀਤ ਕੌਰ ਨੇ 92.4 ਫ਼ੀਸਦੀ, ਪ੍ਰਭਜੋਤ ਕੌਰ ਨੇ 91.2 ਫ਼ੀਸਦੀ, ਪਰਮਿੰਦਰ ਸਿੰਘ ਤੇ ਸਾਜਨਪ੍ਰੀਤ ਸਿੰਘ ਨੇ 91 ਫ਼ੀਸਦੀ, ਦਿਲਪ੍ਰੀਤ ਕੌਰ ਅਤੇ ਦਿਲਪ੍ਰੀਤ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦੇ ਨਾਂ ਨੂੰ ਰੋਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਨਾਨ ਮੈਡੀਕਲ ਗਰੁੱਪ ਦੀ ਵਿਦਿਆਰਥਣ ਜਸਮੀਤ ਕੌਰ ਨੇ 90 ਫ਼ੀਸਦੀ ਅਤੇ ਮੈਡੀਕਲ ਗਰੁੱਪ ਦੀ ਵਿਦਿਆਰਥਣ ਮਨਜੋਤ ਕੌਰ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦੀ ਸ਼ੋਭਾ ਨੂੰ ਹੋਰ ਵਧਾਇਆ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਾਲਤੀ ਨਾਰੰਗ ਨੇ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੇ ਲਗਨ ਨੂੰ ਜਾਂਦਾ ਹੈ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਤੇਜਿੰਦਰਪਾਲ ਸਿੰਘ, ਅਮਰਿੰਦਰ ਸਿੰਘ ਤੇ ਰਵਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।