ਪੜ੍ਹ ਲਿਖ ਕੇ ਆਈਪੀਐੱਸ ਅਫ਼ਸਰ ਬਣਨਾ ਚਾਹੁੰਦੀ ਹੈ ਅਲੀਸ਼ਾ
ਪੜ ਲਿਖ ਕੇ ਆਈਪੀਐੱਸ ਅਫ਼ਸਰ ਬਣਨਾ ਚਾਹੁੰਦੀ ਹੈ ਅਲੀਸ਼ਾ
Publish Date: Fri, 15 May 2026 05:33 PM (IST)
Updated Date: Fri, 15 May 2026 05:33 PM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸੀਬੀਐੱਸਈ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਅਲੀਸ਼ਾ ਪੁੱਤਰੀ ਜਤਿੰਦਰ ਕੁਮਾਰ ਨੇ ਕਾਮਰਸ ਸਟਰੀਮ ਵਿਚ 98 ਫ਼ੀਸਦੀ ਅੰਕ ਹਾਸਲ ਕਰ ਕੇ ਜ਼ਿਲ੍ਹੇ ਵਿਚ ਪਹਿਲਾਂ ਸਥਾਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਅਲੀਸ਼ਾ ਦੀ ਇਸ ਪ੍ਰਾਪਤੀ ਨਾਲ ਜਿੱਥੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਉਸ ਦੇ ਪਰਿਵਾਰ ਵੱਲੋਂ ਵੀ ਖੁਸ਼ੀ ਮਨਾਈ ਜਾ ਰਹੀ ਹੈ। ਪਰਿਵਾਰ ਦੇ ਨਜ਼ਦੀਕੀਆਂ ਤੇ ਸਨੇਹੀਆਂ ਵੱਲੋਂ ਅਲੀਸ਼ਾ ਤੇ ਪਰਿਵਾਰ ਨੂੰ ਵਧਾਈਆਂ ਦੇਣ ਦੇ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਜਾ ਰਹੀ ਹੈ। ਅਲੀਸ਼ਾ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਵੱਲੋਂ ਪੜ੍ਹਾਈ ਲਈ ਮਿਲੀ ਹੱਲਾਸ਼ੇਰੀ ਨੂੰ ਦਿੱਤਾ। ਅਲੀਸ਼ਾ ਦੇ ਪਿਤਾ ਜਤਿੰਦਰ ਕੁਮਾਰ ਅਤੇ ਮਾਤਾ ਰੇਨੂੰ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਹ ਵੱਡੀ ਕਾਮਯਾਬੀ ਹਾਸਲ ਕੀਤੀ ਹੈ, ਜਿਸ ਨਾਲ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਅਲੀਸ਼ਾ ਨੇ ਕਿਹਾ ਕਿ ਉਹ ਪੜ੍ਹ ਲਿਖ ਕੇ ਇਕ ਆਈਪੀਐੱਸ ਅਫਸਰ ਬਣਨਾ ਚਾਹੁੰਦੀ ਹੈ, ਤਾਂ ਜੋ ਦੇਸ਼ ਅਤੇ ਸਮਾਜ ਦੀ ਸੇਵਾ ਕਰ ਸਕੇ।