ਨਗਰ ਕੌਂਸਲ ਚੋਣਾਂ ਪੱਟੀ ਲਈ ਕਾਂਗਰਸ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
ਨਗਰ ਕੌਂਸਲ ਚੋਣਾਂ ਪੱਟੀ ਲਈ ਕਾਂਗਰਸ ਉਮੀਦਵਾਰਾਂ ਨੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਭਰੇ ਨਾਮਜ਼ਦਗੀ ਪੱਤਰ
Publish Date: Fri, 15 May 2026 07:02 PM (IST)
Updated Date: Fri, 15 May 2026 07:03 PM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਨਗਰ ਕੌਂਸਲ ਪੱਟੀ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਹਨ। ਇਸੇ ਤਹਿਤ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਅੱਜ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਉਮੀਦਵਾਰਾਂ ਨੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਆਪਣੇ ਸਾਥੀਆਂ ਅਤੇ ਸਮੱਰਥਕਾਂ ਸਮੇਤ ਐੱਸਡੀਐੱਮ ਕਮ ਰਿਟਰਨਿੰਗ ਅਫ਼਼ਸਰ ਪੱਟੀ ਅਮਨਦੀਪ ਸਿੰਘ ਕੋਲ ਕਾਗਜ਼ ਜਮ੍ਹਾਂ ਕਰਵਾਏ। ਨਾਮਜ਼ਦਗੀ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿਚ ਵਰਕਰਾਂ ਨੇ ਉਮੀਦਵਾਰਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਪਾਰਟੀ ਪ੍ਰਤੀ ਆਪਣਾ ਸਮੱਰਥਨ ਪ੍ਰਗਟਾਇਆ। - ਵੱਖ-ਵੱਖ ਵਾਰਡਾਂ ਤੋਂ ਉਤਾਰੇ ਉਮੀਦਵਾਰ ਕਾਂਗਰਸ ਪਾਰਟੀ ਵੱਲੋਂ ਵਾਰਡ ਨੰਬਰ 1 ਤੋਂ ਲਵਪ੍ਰੀਤ ਕੌਰ, ਵਾਰਡ ਨੰਬਰ 2 ਤੋਂ ਪਿਰਥਾ ਸਿੰਘ, ਵਾਰਡ ਨੰਬਰ 3 ਤੋਂ ਅਮਨਦੀਪ ਕੌਰ, ਵਾਰਡ ਨੰ. 4 ਤੋਂ ਕੁਲਵਿੰਦਰ ਸਿੰਘ ਬੱਬਾ ਅਤੇ ਵਾਰਡ ਨੰ. 5 ਤੋਂ ਰਮਾ ਰਾਣੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸੇ ਤਰ੍ਹਾਂ ਵਾਰਡ ਨੰ.6 ਤੋਂ ਬਲਦੇਵ ਸਿੰਘ, ਵਾਰਡ ਨੰ. 7 ਤੋਂ ਕੁਲਵੰਤ ਕੌਰ, ਵਾਰਡ ਨੰ. 8 ਤੋਂ ਦਲਬੀਰ ਸਿੰਘ ਸੇਖੋਂ, ਵਾਰਡ ਨੰ. 9 ਤੋਂ ਕੁਲਦੀਪ ਕੌਰ ਜੰਡਾ ਅਤੇ ਵਾਰਡ ਨੰ. 10 ਤੋਂ ਕੋਮਲ ਜੈਨ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ। ਉਥੇ ਹੀ ਵਾਰਡ ਨੰਬਰ 11 ਤੋਂ ਸੁਨੀਤਾ ਰਾਣੀ, ਵਾਰਡ ਨੰ. 12 ਤੋਂ ਸਰਬਜੀਤ ਸਿੰਘ, ਵਾਰਡ ਨੰ. 13 ਤੋਂ ਬਲਬੀਰ ਕੌਰ, ਵਾਰਡ ਨੰ. 14 ਤੋਂ ਗੁਰਪ੍ਰੀਤ ਸਿੰਘ ਅਤੇ ਵਾਰਡ ਨੰ. 15 ਤੋਂ ਰਮਨ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਤੋਂ ਇਲਾਵਾ ਵਾਰਡ ਨੰ. 16 ਤੋਂ ਐਡਵੋਕੇਟ ਜਗਮੀਤ ਸਿੰਘ ਭੁੱਲਰ, ਵਾਰਡ ਨੰ.18 ਤੋਂ ਨਿਸ਼ਾਨ ਸਿੰਘ ਅਤੇ ਵਾਰਡ ਨੰ. 19 ਤੋਂ ਮਨਜਿੰਦਰ ਕੌਰ ਨੇ ਵੀ ਚੋਣ ਮੈਦਾਨ ਵਿਚ ਉਤਰਦਿਆਂ ਆਪਣੇ ਕਾਗਜ਼ ਜਮ੍ਹਾਂ ਕਰਵਾਏ। -ਪੱਟੀ ਦੇ ਲੋਕ ਵਿਕਾਸ ਤੇ ਤਜ਼ਰਬੇ ਦੇ ਆਧਾਰ ’ਤੇ ਕਰਨਗੇ ਫੈਸਲਾ : ਗਿੱਲ ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੱਟੀ ਦੇ ਲੋਕ ਇਸ ਵਾਰ ਵਿਕਾਸ, ਤਜ਼ਰਬੇ ਅਤੇ ਇਮਾਨਦਾਰ ਸੇਵਾ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਪਾਰਟੀ ਦੇ ਹੱਕ ਵਿਚ ਫੈਸਲਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਹਰ ਵਾਰਡ ਵਿਚ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਦੇ ਮੁੱਦੇ ਨੂੰ ਲੈ ਕੇ ਚੋਣ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕਾਂਗਰਸ ਪਾਰਟੀ ਨੂੰ ਸ਼ਹਿਰ ਵਾਸੀਆਂ ਦਾ ਭਰਪੂਰ ਸਹਿਯੋਗ ਮਿਲੇਗਾ। - ਪੱਟੀ ਦੀ ਵਾਰਡ ਨੰ. 17 ਤੋਂ ਕਰਨਜੀਤ ਸਿੰਘ ਧਾਰੀਵਾਲ ਨੇ ਭਰੇ ਨਾਮਜ਼ਦਗੀ ਪੱਤਰ ਪੱਟੀ ਦੀ ਵਾਰਡ ਨੰ. 17 ਤੋਂ ਕਾਂਗਰਸ ਪਾਰਟੀ ਵੱਲੋਂ ਕਰਨਜੀਤ ਸਿੰਘ ਧਾਰੀਵਾਲ ਨੇ ਭਰੇ ਨਾਮਜ਼ਦਗੀ ਪੱਤਰ। ਇਸ ਮੌਕੇ ਉਨ੍ਹਾਂ ਨਾਲ ਹਰਮਨ ਸੇਖੋਂ ਵੀਂ ਹਾਜਰ ਸਨ। ਇਸ ਮੌਕੇ ਹਰਮਨ ਸੇਖੋਂ ਸਕੱਤਰ ਯੂਥ ਕਾਂਗਰਸ ਪੰਜਾਬ ਨੇ ਇਸ ਮੌਕੇ ਕਿਹਾ ਕਿ ਕਰਨਜੀਤ ਸਿੰਘ ਧਾਰੀਵਾਲ ਇਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾਂ ਖੜ੍ਹਨ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 17 ਦੇ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਸਾਫ਼ ਸਿਆਸਤ ਦੇ ਹੱਕ ਵਿਚ ਹਨ। ਹਰਮਨ ਸੇਖੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।