ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਕੀਤਾ ਜਾਗਰੂਕ
ਖ਼ਾਦਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਗੋਸ਼ਟੀ ਲਗਾਈ
Publish Date: Fri, 15 May 2026 07:13 PM (IST)
Updated Date: Fri, 15 May 2026 07:15 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਝਬਾਲ : ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖ਼ਾਦਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਤੇ ਬਾਸਮਤੀ ਦੀ ਸਿੱਧੀ ਅਤੇ ਮੱਕੀ ਦੀ ਬਿਜਾਈ ਸਬੰਧੀ ਕਿਸਾਨ ਗੋਸ਼ਟੀ ਬਲਾਕ ਗੰਡੀਵਿੰਡ ਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਲਾਈ। ਇਸ ਮੌਕੇ ਫਾਰਮ ਸਲਾਹਕਾਰ ਕੇਂਦਰ ਤਰਨਤਾਰਨ ਤੋਂ ਡਾ. ਪਰਮਿੰਦਰ ਸਿੰਘ ਸੰਧੂ ਨੇ ਝੋਨੇ ਤੇ ਬਾਸਮਤੀ ਵਿਚ ਖ਼ਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਇਸ ਕਿਸਾਨ ਗੋਸ਼ਟੀ ਵਿਚ ਬੀਟੀਐੱਮ ਜਤਿਨਪਾਲ ਵੱਲੋਂ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀਆਂ ਵੱਖ ਵੱਖ ਕਿਸਾਨ ਲਾਹੇਵੰਦ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਕਿਸਾਨ ਗੋਸ਼ਟੀ ਵਿਚ ਮਨਪ੍ਰੀਤ ਸਿੰਘ ਸਹਾਇਕ ਤਕਨੀਕੀ ਮੈਨੇਜਰ ਵੱਲੋਂ ਕਿਸਾਨਾਂ ਨੂੰ ਆਪਣੀ ਫਾਰਮਰ ਆਈਡੀ ਬਣਾਉਣ ਦੀ ਅਪੀਲ ਕੀਤੀ ਗਈ ਤਾਂ ਕਿ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਵਿਚ ਕੋਈ ਮੁਸ਼ਕਿਲ ਨਾ ਆਵੇ ਅਤੇ ਮਿੱਟੀ ਦੇ ਸੈਂਪਲ ਇਕੱਠੇ ਕਰਨ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਖ਼ਾਦਾਂ ਦੀ ਵਰਤੋਂ ਜ਼ਰੂਰਤ ਅਨੁਸਾਰ ਕਰਨ ਦੀ ਹਦਾਇਤ ਕੀਤੀ ਅਤੇ ਕਿਸਾਨਾਂ ਨੂੰ ਸਿੱਧੀ ਬਿਜਾਈ ਹੇਠ ਆਪਣਾ ਰਕਬਾ ਵਧਾਉਣ ਦੀ ਅਪੀਲ ਕੀਤੀ ਗਈ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਿੱਧੀ ਬਿਜਾਈ ਉਪਰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਸਕੀਮ ਅਧੀਨ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਦੀ ਕਾਸ਼ਤ ਕਰਨ ਬਾਰੇ ਕਿਹਾ ਅਤੇ ਮੱਕੀ ਦੀ ਕਾਸ਼ਤ ਉਪਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ 17 ਹਜ਼ਾਰ 500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟ੍ਰੇਨਿੰਗ ਵਿਚ ਸ਼ਾਮਿਲ ਹੋਏ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ। ਇਸ ਟ੍ਰੇਨਿੰਗ ਨੂੰ ਸਫ਼ਲ ਬਣਾਉਣ ਲਈ ਪ੍ਰਦੀਪ ਨੰਦਾ ਏਐੱਸਆਈ ਅਤੇ ਵਿਜੈ ਸਿੰਘ ਤੇ ਵਰਿੰਦਰਬੀਰ ਸਿੰਘ ਸਹਾਇਕ ਤਕਨੀਕੀ ਮੈਨੇਜਰ ਨੇ ਅਹਿਮ ਯੋਗਦਾਨ ਪਾਇਆ। ਇਸ ਟ੍ਰੇਨਿੰਗ ਵਿਚ 100 ਤੋਂ ਵੱਧ ਆਗਾਹ ਵਧੂ ਕਿਸਾਨ ਨੇ ਹਿੱਸਾ ਲਿਆ।