ਗੁਰਦੁਆਰਾ ਡੇਹਰਾ ਸਾਹਿਬ ’ਚ 18 ਨੂੰ ਹੋਣਗੇ ਮੁਕਾਬਲੇ
ਗੁਰਦੁਆਰਾ ਡੇਹਰਾ ਸਾਹਿਬ ’ਚ 18 ਨੂੰ ਹੋਣਗੇ ਦਸਤਾਰ, ਦੁਮਾਲਾ, ਸ਼ੁੱਧ ਪੰਜਾਬੀ ਤੇ ਪੇਂਟਿੰਗ ਮੁਕਾਬਲੇ
Publish Date: Fri, 15 May 2026 07:16 PM (IST)
Updated Date: Fri, 15 May 2026 07:18 PM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਪੰਜਾਬ ਵੱਲੋਂ ਸਰਹੰਦ ਫ਼ਤਿਹ ਦਿਵਸ ਨੂੰ ਸਮਰਪਿਤ ਬਾਬਾ ਲੱਖਾ ਸਿੰਘ ਕੋਟੇ ਵਾਲੇ, ਸਿੱਖ ਪ੍ਰਚਾਰਕ ਭਾਈ ਗੁਰਦੀਪ ਸਿੰਘ ਮੁੰਡਾ ਪਿੰਡ ਅਤੇ ਇਲਾਕਾ ਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਸੋਮਵਾਰ ਨੂੰ ਸਵੇਰੇ 8:45 ਤੋਂ 12:30 ਤਕ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੱਦੀ ਪਿੰਡ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਨਗਰ ਡੇਹਰਾ ਸਾਹਿਬ ਵਿਖੇ ਬੱਚਿਆਂ ਦੇ ਦਸਤਾਰ, ਦੁਮਾਲਾ, ਪੇਂਟਿੰਗ ਅਤੇ ਸ਼ੁੱਧ ਪੰਜਾਬੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵੱਲੋਂ ਨਿਯੁਕਤ ਕੀਤੇ ਗਏ ਬਾਬਾ ਕੁਲਵਿੰਦਰ ਸਿੰਘ, ਭਾਈ ਗੁਰਦੇਵ ਸਿੰਘ ਮੁੰਡਾ ਪਿੰਡ ਸਿੱਖ ਪ੍ਰਚਾਰਕ, ਮੈਨੇਜਰ ਭਾਈ ਨਿਰਮਲ ਸਿੰਘ ਅਤੇ ਸੁਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦਸਤਾਰ, ਦੁਮਾਲਾ ਮੁਕਾਬਲੇ ਵਿਚ ਚੌਥੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ, ਪੇਂਟਿੰਗ ਮੁਕਾਬਲੇ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਅਤੇ ਸ਼ੁੱਧ ਪੰਜਾਬੀ ਮੁਕਾਬਲੇ ਵਿਚ ਅੱਠਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਰ, ਦੁਮਾਲਾ ਅਤੇ ਪੇਂਟਿੰਗ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਬੱਚੇ ਦਸਤਾਰ, ਦੁਮਾਲਾ, ਬਾਜ ਪਿੰਨ, ਸ਼ੀਸ਼ਾ, ਏ ਫੋਰ ਸ਼ੀਟ, ਰੰਗ, ਜਮੈਟਰੀ ਬਾਕਸ, ਫੁੱਟਾ ਅਤੇ ਹੋਰ ਲੁੜੀਂਦਾ ਸਾਮਾਨ ਆਪਣਾ ਲੈ ਕੇ ਆਉਣਗੇ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਖਜ਼ਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਸਕੂਲਾਂ ਦੇ ਪ੍ਰਬੰਧਕ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਸੋਮਵਾਰ ਨੂੰ ਨਿਯਤ ਸਮੇਂ ’ਤੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਗ੍ਰੰਥੀ ਭਾਈ ਜਰਨੈਲ ਸਿੰਘ, ਜਥੇਦਾਰ ਪਿਆਰਾ ਸਿੰਘ, ਭਾਈ ਸੁਖਜੀਤ ਸਿੰਘ, ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਤਰਸੇਮ ਸਿੰਘ ਲੁਹਾਰ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਜੇਈ, ਭਾਈ ਜਗਬੀਰ ਸਿੰਘ ਪ੍ਰਧਾਨ ਮਹਿਤਾ ਕਾਲੂ ਸੇਵਾ ਸੁਸਾਇਟੀ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ ਆਦਿ ਹਾਜ਼ਰ ਸਨ।