ਜਹਾਂਗੀਰ ਨੇ ਸ਼ਹਿਬਾਜ਼ਪੁਰਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਜਹਾਂਗੀਰ ਨੇ ਸ਼ਹਿਬਾਜ਼ਪੁਰਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Publish Date: Fri, 15 May 2026 07:21 PM (IST)
Updated Date: Fri, 15 May 2026 07:24 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਹਿਬਾਜਪੁਰ ਦੇ ਭਰਾ ਬਲਬੀਰ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਦਲਬੀਰ ਸਿੰਘ ਜਹਾਂਗੀਰ ਉਨ੍ਹਾਂ ਦੇ ਪਿੰਡ ਸ਼ਹਿਬਾਜਪੁਰ ਪਹੁੰਚੇ, ਗਿਆਨ ਸਿੰਘ, ਸੇਵਾ ਸਿੰਘ ਤੇ ਹਰਵਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਬਲਬੀਰ ਸਿੰਘ ਦਾ ਅਚਾਨਕ ਦੇਹਾਂਤ ਹੋਣ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ। ਉੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਕਿਉਂਕਿ ਗਿਆਨ ਸਿੰਘ ਦਾ ਪਰਿਵਾਰ ਬਹੁਤ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਦਾ ਆ ਰਿਹਾ ਹੈ, ਪਰ ਪ੍ਰਮਾਤਮਾ ਦੀ ਮਰਜ਼ੀ ਦੇ ਅੱਗੇ ਕੋਈ ਚਾਰਾ ਨਹੀਂ ਹੈ, ਆਪਾਂ ਤਾਂ ਸਾਰੇ ਉਸ ਦਾ ਭਾਣਾ ਸਿਰ ਨਿਵਾਂ ਕੇ ਮੰਨਦੇ ਹਾਂ, ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਪ੍ਰਮਾਤਮਾ ਬਲਬੀਰ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।