ਬੀਬੀ ਕੰਚਨਪ੍ਰੀਤ ਕੌਰ ਨੇ ਅਵਤਾਰ ਸਿੰਘ ਬਿੱਲਾ ਸ਼ੇਰੋ ਨਾਲ ਕੀਤਾ ਦੁੱਖ ਸਾਂਝਾ
ਬੀਬਾ ਕੰਚਨਪ੍ਰੀਤ ਕੌਰ ਨੇ ਅਵਤਾਰ ਸਿੰਘ ਬਿੱਲਾ ਸ਼ੇਰੋ ਨਾਲ ਕੀਤਾ ਦੁੱਖ ਸਾਂਝਾ
Publish Date: Fri, 15 May 2026 07:23 PM (IST)
Updated Date: Fri, 15 May 2026 07:24 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦੀ ਦਾਦੀ ਜੀ ਮਾਤਾ ਹਰਭਜਨ ਕੌਰ ਦੀ ਪਿਛਲੇ ਦਿਨੀਂ ਬੇਵਕਤੀ ਮੌਤ ਹੋ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਰਨਤਾਰਨ ਤੋਂ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਪਿੰਡ ਸ਼ੇਰੋ ਵਿਖੇ ਪਹੁੰਚੇ। ਇਸ ਮੌਕੇ ਬੀਬੀ ਕੰਚਨਪ੍ਰੀਤ ਕੌਰ ਨੇ ਮਾਤਾ ਹਰਭਜਨ ਕੌਰ ਦੇ ਦੇਹਾਂਤ ਨੂੰ ਸ਼ੇਰੋ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਮੌਕੇ ਬੀਬੀ ਕੰਚਨਪ੍ਰੀਤ ਕੌਰ ਤੇ ਸਾਥੀਆਂ ਵੱਲੋਂ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਬੇਨਤੀ ਵੀ ਕੀਤੀ। ਬੀਬੀ ਕੰਚਨਪ੍ਰੀਤ ਕੌਰ ਨੇ ਬੀਬੀ ਰਮਨਦੀਪ ਕੌਰ ਸ਼ੇਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਖਡੂਰ ਸਾਹਿਬ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਰਪੰਚ ਬੱਬੂ ਪਲਾਸੌਰ, ਸੋਨੂੰ ਦੋਦੇ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।