ਹੈਰਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ
ਪੁਲਿਸ ਨੇ ਹੈਰਇਨ ਦਾ ਨਸ਼ਾ ਕਰਦਾ ਨੌਜਵਾਨ ਕੀਤਾ ਕਾਬੂ
Publish Date: Fri, 15 May 2026 07:58 PM (IST)
Updated Date: Fri, 15 May 2026 08:00 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕਸਬਾ ਸੁਰਸਿੰਘ ਤੋਂ ਇਕ ਨੌਜਵਾਨ ਨੂੰ ਹੈਰੋਇਨ ਦਾ ਨਸ਼ਾ ਕਰਦਿਆਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਫਤਹਿਪੁਰ ਸੁੱਗਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਕੁਲਵਿੰਦਰ ਪਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਨੇ ਸ਼ਮਸ਼ੇਰ ਸਿੰਘ ਨੂੰ ਹੈਰੋਇਨ ਦਾ ਨਸ਼ਾ ਕਰਦਿਆਂ ਕਾਬੂ ਕੀਤਾ। ਜਿਸ ਕੋਲੋਂ ਲਾਈਟਰ, ਦਸ ਰੁਪਏ ਦੇ ਨੋਟ ਦੀ ਬਣੀ ਪਾਈਪ ਅਤੇ ਹੈਰੋਇਨ ਨਾਲ ਲਿੱਬੜੀ ਪੰਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਸ਼ਮਸ਼ੇਰ ਸਿੰਘ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।