ਨੌਰੰਗਬਾਦ ਦੇ ਨੌਜਵਾਨ ਨਸ਼ਾ ਕਰਦੇ ਕਾਬੂ
ਨੌਰੰਗਬਾਦ ਦੇ ਨੌਜਵਾਨ ਨਸ਼ਾ ਕਰਦੇ ਕਾਬੂ
Publish Date: Fri, 15 May 2026 08:05 PM (IST)
Updated Date: Fri, 15 May 2026 08:06 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਨੌਰੰਗਾਬਾਦ ’ਚ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਪਿੰਡ ਨੌਰੰਗਾਬਾਦ ਦੇ ਸ਼ਮਸ਼ਾਨਘਾਟ ਕੋਲ ਪਹੁੰਚੇ ਤਾਂ ਸ਼ਮਸ਼ਾਨਘਾਟ ਵਿਚ ਇਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ। ਜਿਸ ਨੂੰ ਕਾਬੂ ਕੀਤਾ ਤਾਂ ਸਿਲਵਰ ਪੰਨੀ, ਲਾਈਟਰ ਅਤੇ ਦਸ ਰੁਪਏ ਦਾ ਨੋਟ ਮਿਲਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਸੁਖਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਬਾਣੀਆਂ ਵਜੋਂ ਹੋਈ ਹੈ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।