ਸ਼ਮਸ਼ਾਨਘਾਟ ’ਚ ਨਸ਼ਾ ਕਰਦੇ ਦੋ ਗ੍ਰਿਫ਼ਤਾਰ
ਸ਼ਮਸ਼ਾਨਘਾਟ ਵਿਚ ਨਸ਼ਾ ਕਰਦੇ ਦੋ ਜਣੇ ਗ੍ਰਿਫਤਾਰ
Publish Date: Fri, 15 May 2026 08:08 PM (IST)
Updated Date: Fri, 15 May 2026 08:09 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਝਬਾਲ ਦੀ ਪੁਲਿਸ ਨੇ ਗਸ਼ਤ ਮੌਕੇ ਸ਼ਮਸ਼ਾਨਘਾਟ ਵਿਚ ਬੈਠ ਕੇ ਨਸ਼ਾ ਕਰ ਰਹੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ ਇਸੰਪੈਕਟਰ ਭੁਪਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਝਬਾਲ ਦੇ ਸ਼ਮਸ਼ਾਨਘਾਟ ਕੋਲ ਪੁੱਜੇ ਤਾਂ ਉੱਥੇ ਦੋ ਜਣੇ ਨਸ਼ਾ ਕਰਦੇ ਦਿਖਾਈ ਦਿੱਤੇ। ਜਿਨ੍ਹਾਂ ਨੂੰ ਕਾਬੂ ਕਰ ਕੇ ਦਸ ਰੁਪਏ ਦੇ ਨੋਟ ਦੀ ਬਣੀ ਪਾਈਪ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਸੁਖਵਿੰਦਰ ਸਿੰਘ ਕਾਲੂ ਪੁੱਤਰ ਸੁਖਦੇਵ ਸਿੰਘ ਵਾਸੀ ਝਬਾਲ ਕਲਾਂ ਅਤੇ ਕੁਲਦੀਪ ਸਿੰਘ ਕੱਲੂ ਪੁੱਤਰ ਨਿਰਮਲ ਸਿੰਘ ਵਾਸੀ ਭੁੱਚਰ ਕਲਾਂ ਵਜੋਂ ਹੋਈ ਹੈ। ਜਿਨ੍ਹਾਂ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।