ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Fri, 15 May 2026 08:09 PM (IST)
Updated Date: Fri, 15 May 2026 08:12 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਗਸਤ ਦੌਰਾਨ ਇਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸਮੀਨਾ ਕੰਬੋਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਟੀ ਪੁਆਇੰਟ ਲਹੀਆਂ ਕੋਲ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਤਲਾਸ਼ੀ ਦੌਰਾਨ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸਰਵਨ ਸਿੰਘ ਪੰਮਾ ਪੁੱਤਰ ਪਰਮਜੀਤ ਸਿੰਘ ਵਾਸੀ ਬੁਰਜ 169 ਵਜੋਂ ਹੋਈ ਹੈ। ਜਿਸ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।