ਫੋਨ ਹੈਕ ਕਰ ਕੇ ਮਾਰੀ 2.21 ਲੱਖ ਦੀ ਠੱਗੀ, ਅਣਪਛਾਤੇ ’ਤੇ ਕਾਰਵਾਈ
ਫੋਨ ਹੈਕ ਕਰਕੇ ਮਾਰੀ 2.21 ਲੱਖ ਦੀ ਠੱਗੀ, ਅਣਪਛਾਤੇ ’ਤੇ ਕਾਰਵਾਈ
Publish Date: Fri, 15 May 2026 08:10 PM (IST)
Updated Date: Fri, 15 May 2026 08:12 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਵਾਸੀ ਵਿਅਕਤੀ ਦਾ ਫੋਨ ਹੈਕ ਕਰ ਕੇ ਅਣਪਛਾਤੇ ਵਿਅਕਤੀ ਵੱਲੋਂ 2.21 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮਲਕੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਹਰੀਕੇ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ 14 ਅਪ੍ਰੈਲ ਦੀ ਰਾਤ ਕਰੀਬ 10 ਵਜੇ ਉਸ ਦੇ ਮੋਬਾਈਲ ਨੰਬਰ ’ਤੇ ਪੈਸੇ ਕੱਟਣ ਦੇ ਮੈਸੇਜ ਆਉਣੇ ਸ਼ੁਰੂ ਹੋ ਗਏ। ਉਸ ਨੇ ਬੈਂਕ ਵਿਚ ਜਾ ਕੇ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਉਸ ਦਾ ਫੋਨ ਹੈਕ ਕਰ ਕੇ ਉਸ ਨਾਲ ਦੋ ਲੱਖ 21 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਹੈ। ਉਕਤ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਸਾਈਬਰ ਕ੍ਰਾਈਮ ਤਰਨਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਏਐੱਸਆਈ ਮਨਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।