ਸਕੂਲ ’ਚ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ’ਚ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ
Publish Date: Sat, 16 May 2026 04:31 PM (IST)
Updated Date: Sat, 16 May 2026 04:33 PM (IST)
ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ ਝਬਾਲ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਸ਼ਨਿਚਰਵਾਰ ਨੂੰ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਹ ਪ੍ਰੋਗਰਾਮ ਵਿੱਤੀ ਸਾਖ਼ਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ। ਪ੍ਰੋਗਰਾਮ ਵਿਚ ਸ਼ੁਭੀ ਮਿਊਚੁਅਲ ਫੰਡ ਦੇ ਸਹਾਇਕ ਉਪ-ਪ੍ਰਧਾਨ ਚਰਨਪ੍ਰੀਤ ਸਿੰਘ ਅਤੇ ਵੈਲਥ ਦੇ ਬ੍ਰਾਂਚ ਮੈਨੇਜਰ ਪ੍ਰਫੁੱਲ ਕੁਮਾਰ ਨੇ ਵਿਸ਼ੇਸ਼ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਮਿਊਚੁਅਲ ਫੰਡਾਂ ਬਾਰੇ ਆਮ ਭੁਲੇਖੇ, ਚੱਕਰਵਰਤੀ ਵਿਆਜ ਦੀ ਤਾਕਤ ਅਤੇ ਜੋਖਮ ਬਨਾਮ ਵਾਪਸੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਅਤ ਭਵਿੱਖ ਲਈ ਜਲਦੀ ਨਿਵੇਸ਼ ਸ਼ੁਰੂ ਕਰਨਾ ਬਹੁਤ ਜ਼ਰੂਰੀ ਹੈ। ਛੋਟੇ-ਛੋਟੇ ਕਦਮਾਂ ਨਾਲ ਵੱਡੀ ਦੌਲਤ ਬਣਾਈ ਜਾ ਸਕਦੀ ਹੈ। ਉਨ੍ਹਾਂ ਮਿਊਚੁਅਲ ਫੰਡ ਵਰਗੇ ਨੁਕਤਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ ਅਤੇ ਅਜੀਤਪਾਲ ਸਿੰਘ ਅਨੇਜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪ੍ਰਿੰਸੀਪਲ ਅਨੂਰੀਤ ਬਾਵਾ ਨੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਅਤੇ ਮਾਪਿਆਂ ਨੂੰ ਆਰਥਿਕ ਤੌਰ ’ਤੇ ਸਮਝਦਾਰ ਬਣਾਉਣ ਵਿਚ ਸਹਾਈ ਹੁੰਦਾ ਹੈ।