ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਬੀਡੀਪੀਓ ਨੂੰ ਦਿੱਤਾ ਮੰਗ ਪੱਤਰ
ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਬੀਡੀਪੀਓ ਨੂੰ ਦਿੱਤਾ ਮੰਗ ਪੱਤਰ
Publish Date: Sat, 16 May 2026 04:39 PM (IST)
Updated Date: Sat, 16 May 2026 04:39 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਮਨਰੇਗਾ ਮਜ਼ਦੂਰਾਂ ਦੀ ਆਲ ਇੰਡੀਆ ਪੱਧਰ ਦੀ ਹੜਤਾਲ ਦੇ ਸੱਦੇ ’ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਖਦੇਵ ਗੋਹਲਵੜ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਅੰਗਰੇਜ਼ ਸਿੰਘ ਰਟੌਲ, ਕਾਮਰੇਡ ਸਰਬਜੀਤ ਸਿੰਘ ਰਟੌਲ ਆਦਿ ਆਗੂਆਂ ਦੀ ਅਗਵਾਈ ਹੇਠ ਬੀਡੀਪੀਓ ਤਰਨਤਾਰਨ ਨੂੰ ‘ਬੀਵੀ ਜੀ ਰਾਮ ਜੀ’ ਕਾਨੂੰਨ ਵਾਪਸ ਲੈਣ ਅਤੇ ਮਨਰੇਗਾ ਕਾਨੂੰਨ ਬਹਾਲ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਜਿਸ ਵਿਚ ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਪ੍ਰਤੀ ਦਿਹਾੜੀ 700 ਰੁਪਏ ਦਿੱਤੀ ਜਾਵੇ ਤੇ ਕੀਤੇ ਕੰਮ ਦੇ ਪੈਸੇ ਮਨਰੇਗਾ ਮਜ਼ਦੂਰਾਂ ਦੇ ਖਾਤਿਆਂ ਵਿਚ ਪਾਏ ਜਾਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਨ੍ਹੀਂ ਮਹਿੰਗਾਈ ਦੇ ਅੰਦਰ ਦੇਸ਼ ਦੇ ਮਜ਼ਦੂਰ ਦੋ ਵਕਤ ਦੀ ਰੋਟੀ ਵਾਸਤੇ ਤਰਲੋਂ ਮੱਛੀ ਹੋ ਰਿਹਾ ਹੈ।