ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 16 May 2026 04:43 PM (IST)
Updated Date: Sat, 16 May 2026 04:45 PM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌਂ ਫ਼ੀਸਦੀ ਆਇਆ ਹੈ। ਇਸ ਸਬੰਧੀ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਵਿਚ ਨਾਨ ਮੈਡੀਕਲ ਗਰੁੱਪ ਵਿੱਚੋਂ ਕੰਵਲਜੀਤ ਕੌਰ ਸਪੁੱਤਰੀ ਜਰਨੈਲ ਸਿੰਘ ਨੇ 88.2 ਫ਼ੀਸਦੀ, ਕਰਮਪ੍ਰੀਤ ਕੌਰ ਪੁੱਤਰੀ ਮਨਤੇਜ ਸਿੰਘ ਨੇ 86.8 ਫ਼ੀਸਦੀ, ਰਮਨਦੀਪ ਕੌਰ ਪੁੱਤਰੀ ਜਰਨੈਲ ਸਿੰਘ ਨੇ 86.8 ਫ਼ੀਸਦੀ ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚੋਂ ਹਰਮਨਪ੍ਰੀਤ ਕੌਰ ਪੁੱਤਰੀ ਬਿਕਰਮਜੀਤ ਸਿੰਘ ਨੇ 87.1 ਫ਼ੀਸਦੀ ਅਤੇ ਮੈਡੀਕਲ ਗਰੁੱਪ ਵਿੱਚੋਂ ਰਘੁਵੰਸ਼ ਜੋਸ਼ੀ ਪੁੱਤਰ ਰਜਿੰਦਰ ਕੁਮਾਰ ਨੇ 87 ਫ਼ੀਸਦੀ ਅਤੇ ਸੁਖਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਨੇ 86.6 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਤੋਂ ਇਲਾਵਾ ਬਾਕੀ ਬੱਚੇ ਵੀ 70 ਫ਼ੀਸਦੀ ਤੋਂ 80 ਫ਼ੀਸਦੀ ਨੰਬਰ ਲੈ ਕੇ ਪਾਸ ਹੋਏ ਹਨ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਹਰਬੀਰ ਸਿੰਘ, ਹਰਨੂਰ ਸਿੰਘ, ਪਰਮਿੰਦਰ ਕੌਰ, ਪ੍ਰਿੰਸੀਪਲ ਰਾਜਬੀਰ ਕੌਰ ਅਤੇ ਵਾਈਸ ਪ੍ਰਿੰਸੀਪਲ ਦਲਬੀਰ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਵੀ ਲਗਨ ਮਿਹਨਤ ਨਾਲ ਚੰਗੇ ਨੰਬਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸਕੂਲ ਵਿਚ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇੱਥੋਂ ਦੇ ਅਧਿਆਪਕ ਵੀ ਬਹੁਤ ਹੀ ਉੱਚ ਸਿੱਖਿਆ ਪ੍ਰਾਪਤ ਹਨ। ਜਿਸ ਸਦਕਾ ਬੱਚੇ ਪ੍ਰੀਖਿਆਵਾਂ ਵਿਚ ਵਧੀਆ ਨੰਬਰ ਲੈ ਕੇ ਪਾਸ ਹੁੰਦੇ ਹਨ।