ਦਰਜਨਾਂ ਪਰਿਵਾਰ ਕਾਂਗਰਸ ’ਚ ਸ਼ਾਮਲ, ਸਾਬਕਾ ਵਿਧਾਇਕ ਸਿੱਕੀ ਨੇ ਕੀਤਾ ਸਨਮਾਨਿਤ
ਦਰਜਨਾਂ ਪਰਿਵਾਰ ਕਾਂਗਰਸ ’ਚ ਸ਼ਾਮਿਲ, ਸਾਬਕਾ ਵਿਧਾਇਕ ਸਿੱਕੀ ਨੇ ਕੀਤਾ ਸਨਮਾਨਿਤ
Publish Date: Sat, 16 May 2026 05:07 PM (IST)
Updated Date: Sat, 16 May 2026 05:09 PM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਜਹਾਂਗੀਰ ਖੁਰਦ ਦੇ ਵੱਖ-ਵੱਖ ਪਾਰਟੀਆਂ ਦੇ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਪਿੰਡ ਜਹਾਂਗੀਰ ਖੁਰਦ ਵਿਖੇ ਬਾਬਾ ਲਾਭ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੀ ਹੋਈ ਇਕੱਤਰਤਾ ਦੌਰਾਨ ਸੱਬਾ ਸਿੰਘ, ਮੁਖਤਾਰ ਸਿੰਘ, ਸ਼ਿੰਦਰ ਸਿੰਘ, ਰਾਣਾ ਸਿੰਘ, ਤਰਲੋਚਨ ਸਿੰਘ, ਮੰਗਲ ਸਿੰਘ, ਕਾਲਾ ਸਿੰਘ, ਪਾਲਾ ਸਿੰਘ, ਦੀਪਾ ਸਿੰਘ, ਸਤਨਾਮ ਸਿੰਘ, ਸ਼ਿੰਦੀ ਸਿੰਘ, ਸ਼ੇਰਾ ਸਿੰਘ, ਕਸ਼ਮੀਰ ਕੌਰ, ਕੰਵਲਪ੍ਰੀਤ ਕੌਰ, ਕੁਲਜੀਤ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ, ਕੁਲਦੀਪ ਕੌਰ, ਪੰਮੀ ਕੌਰ, ਸੁਰਜੀਤ ਕੌਰ ਆਦਿ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਸਿੱਕੀ ਨੇ ਕਿਹਾ ਕਿ ‘ਆਪ’ ਸਰਕਾਰ ਤੋਂ ਦੁਖੀ ਲੋਕ ਦਿਨੋਂ-ਦਿਨ ਪਾਰਟੀ ’ਚੋਂ ਸ਼ਾਮਲ ਹੋ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਇਸ ਮੌਕੇ ਨਵੇਂ ਜੁੜੇ ਪਰਿਵਾਰਾਂ ਨੇ ਸਿੱਕੀ ਨੂੰ ਵਿਸ਼ਵਾਸ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿੱਕੀ ਨੂੰ ਰਿਕਾਰਡ ਤੋੜ ਲੀਡ ’ਤੇ ਜਿਤਾਉਣ ਲਈ ਦਿਨ-ਰਾਤ ਇਕ ਕਰ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਨਵੇਂ ਜੁੜੇ ਪਰਿਵਾਰਾਂ ਨੂੰ ‘ਜੀ ਆਇਆਂ’ ਕਿਹਾ ਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨਾਲ ਜੁੜ ਰਹੇ ਹਰੇਕ ਪਰਿਵਾਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਤੇ 2027 ’ਚ ਕਾਂਗਰਸ ਦੀ ਸਰਕਾਰ ਬਣਦਿਆਂ ਸਾਰ ਹੀ ਪਹਿਲ ਦੇ ਆਧਾਰ ’ਤੇ ਰੁਕੇ ਵਿਕਾਸ ਨੂੰ ਤੇਜ਼ ਰਫ਼ਤਾਰ ਨਾਲ ਸ਼ੁਰੂ ਕੀਤਾ। ਇਸ ਮੌਕੇ ਚੇਅਰਮੈਨ ਅਵਤਾਰ ਸਿੰਘ ਪੱਖੋਕੇ, ਬਾਬਾ ਬਲਕਾਰ ਸਿੰਘ ਪੱਖੋਕੇ, ਸਾਬਕਾ ਸਰਪੰਚ ਰਛਪਾਲ ਸਿੰਘ ਪਾਲਾ, ਸਾਬਕਾ ਸਰਪੰਚ ਮੁਖਤਿਆਰ ਸਿੰਘ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਰਾਣਾ, ਸੋਨੀ ਜਹਾਂਗੀਰ, ਤਸਬੀਰ ਸਿੰਘ ਪੱਪਾ, ਪਹਿਲਵਾਨ ਜਗੀਰ ਸਿੰਘ, ਸਾਬਕਾ ਮੈਂਬਰ ਕੇਵਲ ਸਿੰਘ, ਸਾਬਕਾ ਮੈਂਬਰ ਮੰਗਲ ਸਿੰਘ, ਮੰਗਲ ਸਿੰਘ, ਸਾਬਕਾ ਸਰਪੰਚ ਮਨਦੀਪ ਸਿੰਘ ਸੋਨੀ ਸ਼ੇਖਫੱਤਾ, ਜਤਿੰਦਰ ਸਿੰਘ ਰਾਜਾ, ਜਤਿੰਦਰ ਸਿੰਘ ਬਾਸੀ, ਮਨਿੰਦਰ ਸਿੰਘ, ਗੁਰਵੰਤਨ ਸਿੰਘ, ਰਾਜੂ ਨੰਬਰਦਾਰ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।