ਸ਼੍ਰੀ ਮਹਾਂਵੀਰ ਜੈਨ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਦੇ ਨਤੀਜਿਆਂ ’ਚ ਮਾਰੀ ਬਾਜ਼ੀ
ਸ਼੍ਰੀ ਮਹਾਂਵੀਰ ਜੈਨ ਮਾਡਲ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਦੇ ਨਤੀਜਿਆਂ ਵਿਚ ਮਾਰੀ ਬਾਜ਼ੀ
Publish Date: Sat, 16 May 2026 05:21 PM (IST)
Updated Date: Sat, 16 May 2026 05:24 PM (IST)

- ਦਿਵਿਆਂਸ਼ੀ ਨੇ ਜ਼ਿਲ੍ਹਾ ਮੈਰਿਟ ’ਚ ਹਾਸਲ ਕੀਤਾ ਛੇਵਾਂ ਸਥਾਨ, ਸਕੂਲ ’ਚ ਖੁਸ਼ੀ ਦਾ ਮਾਹੌਲ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਵਿਦਿਆਰਥਣਾਂ ਦੀ ਇਸ ਕਾਮਯਾਬੀ ਨਾਲ ਸਕੂਲ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ। ਸਕੂਲ ਦੀ ਹੋਣਹਾਰ ਵਿਦਿਆਰਥਣ ਦਿਵਿਆਂਸ਼ੀ ਪੁੱਤਰੀ ਸੰਜੇ ਕੁਮਾਰ ਨੇ 650 ਵਿੱਚੋਂ 619 ਨੰਬਰ ਪ੍ਰਾਪਤ ਕਰ ਕੇ ਤਰਨਤਾਰਨ ਜ਼ਿਲ੍ਹੇ ਦੀ ਮੈਰਿਟ ਸੂਚੀ ਵਿਚ ਛੇਵਾਂ ਸਥਾਨ ਹਾਸਲ ਕੀਤਾ। ਉਸ ਦੀ ਇਸ ਉਪਲਬਧੀ ਨਾਲ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਵਿਚ ਮਾਣ ਦੀ ਲਹਿਰ ਦੌੜ ਗਈ। ਇਸੇ ਤਰ੍ਹਾਂ ਆਂਚਲ ਮਿੱਤਲ ਪੁੱਤਰੀ ਡਿੰਪਲ ਕੁਮਾਰ ਨੇ 650 ਵਿੱਚੋਂ 613 ਨੰਬਰ ਪ੍ਰਾਪਤ ਕਰ ਕੇ ਸਕੂਲ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੋਨਾ ਜੈਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬੱਚੀਆਂ ਬਹੁਤ ਮਿਹਨਤੀ, ਅਨੁਸ਼ਾਸਿਤ ਅਤੇ ਲਗਨਸ਼ੀਲ ਹਨ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਸਿਰਫ਼ ਵਿਦਿਆਰਥਣਾਂ ਦੀ ਨਹੀਂ, ਸਗੋਂ ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ ਦਾ ਵੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਚੰਗੇ ਸੰਸਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਆਸ ਜਤਾਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਵੱਡੀਆਂ ਉਪਲਬਧੀਆਂ ਹਾਸਲ ਕਰਨਗੇ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਜੈਨ ਅਤੇ ਮੈਨੇਜਰ ਸੁਮਿਤ ਜੈਨ ਵੱਲੋਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਲਗਾਤਾਰ ਵਧੀਆ ਨਤੀਜੇ ਹਾਸਿਲ ਕਰਨਾ ਸੰਸਥਾ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਬਣੇਗਾ।