ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਨੇ ਭਾਜਪਾ ਸਰਕਾਰ ਤੇ ਗਵਰਨਰ ਦੇ ਪੁਤਲੇ ਸਾੜੇ
ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਨੇ ਫੂੁਕੇ ਭਾਜਪਾ ਸਰਕਾਰ ਤੇ ਗਵਰਨਰ ਦੇ ਪੁਤਲੇ
Publish Date: Sat, 16 May 2026 06:23 PM (IST)
Updated Date: Sat, 16 May 2026 06:24 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਦੀ ਅਗਵਾਈ ਵਿਚ ਭਾਜਪਾ ਸਰਕਾਰ ਅਤੇ ਗਵਰਨਰ ਦੇ ਪੁਤਲੇ ਸਾੜੇ ਗਏ। ਸੰਯੁਕਤ ਕਿਸਾਨ ਮੋਰਚੇ ਦੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੰਗ ਪੱਤਰ ਦੇਣ ਗਏ ਕਿਸਾਨਾਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਲਾਠੀਚਾਰਜ ਅਤੇ ਅਥਰੂ ਗੈਸ, ਵਾਟਰ ਕੈਨਾਂ ਨਾਲ ਕੀਤੀਆਂ ਪਾਣੀ ਦੀਆਂ ਬੁਛਾਰਾਂ ਦੀ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣਾ ਪਾਣੀ ਦਾ ਮਸਲਾ ਹੱਲ ਕਰਵਾਉਣ ਵਾਸਤੇ ਗਵਰਨਰ ਨੂੰ ਮੰਗ ਪੱਤਰ ਦੇਣ ਗਏ ਸਨ। ਜਿਨ੍ਹਾਂ ਨੂੰ ਡਾਂਗਾਂ ਨਾਲ ਨਿਵਾਜਿਆ ਗਿਆ। ਇਸੇ ਦੇ ਵਿਰੋਧ ਵਿਚ ਅੱਜ ਕਿਸਾਨਾਂ ਨੇ ਪੁਤਲੇ ਫੂਕੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ, ਕਿਸਾਨਾਂ ਦੀਆਂ 23 ਫ਼ਸਲਾਂ ’ਤੇ ਐੱਮਐੱਸਪੀ ਤੁਰੰਤ ਲਾਗੂ ਕੀਤੀ ਜਾਵੇ, ਕਿਸਾਨਾਂ ਸਿਰ ਚੜ੍ਹਿਆ ਕਰਜਾ ਖ਼ਤਮ ਕੀਤਾ ਜਾਵੇ। ਇਸ ਮੌਕੇ ਤਰਸੇਮ ਸਿੰਘ, ਜਗਤਾਰ ਸਿੰਘ, ਮਾਨ ਸਿੰਘ, ਜਤਿੰਦਰਪਾਲ ਸਿੰਘ, ਜਸਪਾਲ ਸਿੰਘ, ਮੰਗਲ ਸਿੰਘ, ਮੇਜਰ ਸਿੰਘ, ਸ਼ਮਸ਼ੇਰ ਸਿੰਘ ਪ੍ਰਿੰਸ, ਬਲਜਿੰਦਰ ਸਿੰਘ ਬੱਬੂ, ਜੈਮਲ ਸਿੰਘ ਡੇਰੀ ਵਾਲੇ ਆਦਿ ਵੀ ਮੌਜੂਦ ਸਨ।