ਜ਼ਿਲ੍ਹੇ ’ਚ ਮੋਡੀਫਾਈਡ ਵਾਹਨਾਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ
ਜ਼ਿਲ੍ਹੇ ’ਚ ਮੋਡੀਫਾਈਡ ਵਾਹਨਾਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ
Publish Date: Sat, 16 May 2026 06:24 PM (IST)
Updated Date: Sat, 16 May 2026 06:27 PM (IST)

ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਨੇ ਜਨਤਕ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਕਿਸੇ ਵਾਹਨ ਦੇ ਮੂਲ ਰੂਪ ਵਿਚ ਤਬਦੀਲੀ, ਸੋਧ, ਨਿਰਮਾਣ ਕਰਨ ਅਤੇ ਅਜਿਹੇ ਗੈਰ-ਵਰਗੀਕ੍ਰਿਤ ਅਤੇ ਗੈਰ-ਕਾਨੂੰਨੀ ਤੌਰ ’ਤੇ ਸੋਧੇ ਵਾਹਨ ‘ਮੋਡੀਫਾਈਡ ਵਾਹਨ’ ਨੂੰ ਤਰਨਤਾਰਨ ਦੀਆਂ ਸੜਕਾਂ, ਜਨਤਕ ਥਾਵਾਂ ’ਤੇ ਚਲਾਉਣ ਦੀ ਮੁਕੰਮਲ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੈਕਟਰੀ, ਟਰਾਂਸਪੋਰਟ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਰਾਜ ਵਿਚ ਗੈਰ ਵਰਗੀਕ੍ਰਿਤ ਅਤੇ ਗੈਰ-ਕਾਨੂੰਨੀ ਤੌਰ ’ਤੇ ਸੋਧੇ ਹੋਏ ਵਾਹਨ, ਜਿਵੇਂ ਕਿ ਜੁਗਾੜੂ ਰੇਹੜੀਆਂ, ਪੀਟਰ ਰੇਹੜੀਆਂ ਆਦਿ ਜਨਤਕ ਸੜਕਾਂ ਉੱਤੇ ਚੱਲ ਰਹੇ ਹਨ, ਜੋ ਮੋਟਰ ਵਾਹਨ ਐਕਟ 1988 ਅਤੇ ਸੜਕ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਅਜਿਹੇ ਵਾਹਨਾਂ ਨੂੰ ਸੜਕਾਂ, ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ ਦੇ ਨਿਯਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਐੱਸਐੱਸਪੀ ਤਰਨਤਾਰਨ ਵੱਲੋਂ ਵੀ ਪੱਤਰ ਪ੍ਰਾਪਤ ਹੋਇਆ ਹੈ ਕਿ ਜ਼ਿਲ੍ਹੇ ਵਿਚ ਕੁਝ ਥਾਵਾਂ ’ਤੇ ਗੈਰਕਾਨੂੰਨੀ ਤਰੀਕੇ ਨਾਲ ਮੋਡੀਫਾਈ ਕੀਤੇ ਗਏ ਵਾਹਨਾਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ, ਜਿਸ ਨਾਲ ਜਨਤਕ ਸੁਰੱਖਿਆ, ਟ੍ਰੈਫਿਕ ਸਮੱਸਿਆ ਸਮੇਤ ਰੋਡ ਐਕਸੀਡੈਂਟ ਵੱਧ ਗਏ ਹਨ। ਇਸ ਲਈ ਉਨ੍ਹਾਂ ਵੱਲੋਂ ਅਜਿਹੇ ਵ੍ਹੀਕਲਾਂ ਨੂੰ ਮੋਡੀਫਾਈਡ, ਨਿਰਮਾਣ ਕਰਨ ’ਤੇ ਰੋਕ ਲਗਾਉਣ ਲਈ ਬੇਨਤੀ ਕੀਤੀ ਗਈ ਹੈ। ਇਹ ਹੁਕਮ 14 ਜੁਲਾਈ ਤਕ ਲਾਗੂ ਰਹਿਣਗੇ।