ਕਿਸਾਨਾਂ ’ਤੇ ਕੀਤੇ ਲਾਠੀਚਾਰਜ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਚੰਡੀਗੜ੍ਹ 'ਚ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
Publish Date: Sat, 16 May 2026 06:28 PM (IST)
Updated Date: Sat, 16 May 2026 06:30 PM (IST)
ਰਾਕੇਸ਼ ਨਈਅਰ•, ਪੰਜਾਬੀ ਜਾਗਰਣ
ਚੋਹਲਾ ਸਾਹਿਬ : 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਪੰਜਾਬ ਦਾ ਮਾਲਕੀ ਹੱਕ ਬਹਾਲ ਕਰਵਾਉਣ, ਧਾਰਾ 78, 79, 80 ਰੱਦ ਕਰਵਾਉਣ, ਡੈਮ ਸੇਫ਼ਟੀ ਐਕਟ ਰੱਦ ਕਰਵਾਉਣ, ਬੀਬੀਐੱਮਬੀ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਬਹਾਲ ਕਰਵਾਉਣ, ਕਿਸਾਨਾਂ, ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਵਾਉਣ ਲਈ ਗਵਰਨਰ ਹਾਊਸ ਚੰਡੀਗੜ੍ਹ ਵੱਲ ਸ਼ਾਂਤਮਈ ਪੈਦਲ ਮਾਰਚ ਕਰ ਰਹੇ ਕਿਸਾਨਾਂ ਨੂੰ ਚੰਡੀਗੜ੍ਹ ਦਾਖਲ ਹੋਣ ਤੋਂ ਰੋਕਣ ਲਈ ਕਿਸਾਨਾਂ ਉੱਪਰ ਪੁਲਿਸ ਨੇ ਲਾਠੀਚਾਰਜ ਕਰ ਕੇ, ਅੱਥਰੂ ਗੈਸ ਦੇ ਗੋਲੇ ਸੁੱਟ ਕੇ ਅਤੇ ਜਲ ਤੋਪਾਂ ਦੀ ਵਰਤੋਂ ਕਰ ਕੇ ਕਈ ਕਿਸਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਇਸਦੇ ਵਿਰੋਧ ਵਿਚ ਪੰਜਾਬ ਭਰ ’ਚ ਗਵਰਨਰ ਪੰਜਾਬ ਅਤੇ ਭਾਜਪਾ ਦੀਆਂ ਅਰਥੀਆਂ ਫੂਕੀਆਂ ਗਈਆਂ। ਪਿੰਡ ਘੜਕਾ ਵਿਖੇ ਵੀ ਕਿਸਾਨ ਆਗੂ ਗੁਰਬਚਨ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਇਕੱਠ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਗਵਰਨਰ ਪੰਜਾਬ ਅਤੇ ਭਾਜਪਾ ਦੀ ਅਰਥੀ ਫੂਕੀ ਗਈ। ਇਸ ਮੌਕੇ ਪਰਮਜੀਤ ਬਾਈ, ਹਰਪਾਲ ਸਿੰਘ, ਤਸਵੀਰ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਗੁਰਜੰਟ ਸਿੰਘ, ਗੁਰਲਾਲ ਸਿੰਘ, ਪ੍ਰਤਾਪ ਸਿੰਘ, ਜੋਗਾ ਸਿੰਘ, ਜਿੰਦਰ ਸਿੰਘ, ਲਖਬੀਰ ਸਿੰਘ ਲੱਖਾ, ਪਰਮਜੀਤ ਸਿੰਘ ਚੰਬਾ, ਸ਼ਿੰਗਾਰਾ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ।