ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ’ਚ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ
ਚੋਣ ਅਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ’ਚ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ
Publish Date: Sat, 16 May 2026 07:30 PM (IST)
Updated Date: Sat, 16 May 2026 07:30 PM (IST)

ਬੱਲੂ ਮਹਿਤਾ/ਰਾਜਨ ਚੋਪੜਾ, ਪੰਜਾਬੀ ਜਾਗਰਣ ਪੱਟੀ/ਭਿੱਖੀਵਿੰਡ : ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ ਹੋ ਰਹੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਅਬਜ਼ਰਵਰ ਵਿਕਾਸ ਹੀਰਾ ਨੇ ਇੱਥੇ ਪਹੁੰਚ ਕੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ। ਇਨ੍ਹਾਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਹਿੱਤ ਇਥੇ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਪਾਲਿਸੀ ਵਿਕਾਸ ਹੀਰਾ ਨੇ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਅੰਤਿਮ ਦਿਨ ਪੱਟੀ ਅਤੇ ਭਿੱਖੀਵਿੰਡ ਵਿਖੇ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਨੂੰ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਪੂਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਵਿਵਾਦਪੂਰਨ ਸਥਿਤੀ ਪੈਦਾ ਨਾ ਹੋਵੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਬਣੀ ਰਹੇ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਚੋਣ ਪ੍ਰਕਿਰਿਆ ਬਿਨ੍ਹਾਂ ਕਿਸੇ ਰੁਕਾਵਟ ਦੇ ਪੂਰੀ ਹੋਵੇਗੀ ਅਤੇ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸਮੱਸਿਆ ਬਾਰੇ ਉਨ੍ਹਾਂ ਨਾਲ ਮੋਬਾਇਲ ਨੰਬਰ 9988565609 ਅਤੇ ਈਮੇਲ ’ਤੇ ਸੰਪਰਕ ਕੀਤਾ ਜਾ ਸਕਦਾ ਹੈ। - ਜ਼ਿਲ੍ਹਾ ਚੋਣ ਅਫ਼ਸਰ ਨਾਲ ਵੀ ਕੀਤੀ ਮੁਲਾਕਾਤ ਇਸ ਤੋਂ ਪਹਿਲਾਂ ਅਬਜ਼ਰਵਰ ਵਿਕਾਸ ਹੀਰਾ ਨੇ ਤਰਨਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨਾਲ ਮੁਲਾਕਾਤ ਕੀਤੀ ਅਤੇ ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਐੱਸਡੀਐੱਮ ਪੱਟੀ ਅਮਨਦੀਪ ਅਤੇ ਐੱਸਡੀਐੱਮ ਭਿੱਖੀਵਿੰਡ ਜਗਦੀਪ ਸਿੰਘ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਸਬੰਧਿਤ ਹੋਰ ਅਧਿਕਾਰੀ ਹਾਜ਼ਰ ਸਨ।