ਸਰਹੱਦੀ ਪਿੰਡ ਖਾਲੜਾ ’ਚੋਂ ਮਿਲਿਆ ਟੁੱਟਾ ਡ੍ਰੋਨ
ਸਰਹੱਦੀ ਪਿੰਡ ਖਾਲੜਾ ’ਚੋਂ ਮਿਲਿਆ ਟੁੱਟਾ ਡ੍ਰੋਨ
Publish Date: Sat, 16 May 2026 07:54 PM (IST)
Updated Date: Sat, 16 May 2026 07:57 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਖਾਲੜਾ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਦੇ ਖੇਤਾਂ ਵਿੱਚੋਂ ਟੁੱਟੀ ਹਾਲਤ ’ਚ ਡ੍ਰੋਨ ਬਰਾਮਦ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਗੁਰਮੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਡੱਲ ਦੇ ਖੇਤ ਵਿਚ ਡ੍ਰੋਨ ਡਿੱਗਾ ਹੈ। ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਉਥੋਂ ਟੁੱਟੀ ਹਾਲਤ ਵਿਚ ਡੀਜੇਆਈ ਮੈਸਿਵਸ 4 ਪ੍ਰੋ ਡ੍ਰੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ’ਚ ਅਣਪਛਾਤੇ ਵਿਅਕਤੀ ਵਿਰੁੱਧ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।