ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸਰਕਾਰੀ ਕਾਲਜ ਤਰਨਤਾਰਨ ਦੇ ਬੀਸੀਏ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ
Publish Date: Sat, 16 May 2026 07:58 PM (IST)
Updated Date: Sat, 16 May 2026 08:00 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀਸੀਏ ਪੰਜਵੇਂ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਭੱਟੀ ਅਤੇ ਵਾਈਸ ਪ੍ਰਿੰਸੀਪਲ ਡਾ. ਗੁਰਿੰਦਰਜੀਤ ਕੌਰ ਨੇ ਦੱਸਿਆਂ ਕਿ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਕਾਲਜ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਕਾਲਜ ਦੇ ਸਹਾਇਕ ਪ੍ਰੋਫੈੈਸਰ ਜਸਜੀਤ ਸਿੰਘ ਅਤੇ ਸਹਾਇਕ ਪ੍ਰੋਫੈਸਰ ਪ੍ਰਭਜੋਤ ਸੂਦ ਨੇ ਕਿਹਾ ਕਿ ਕਾਲਜ ਵਿਦਿਆਰਥਣ ਇੰਦਰਪ੍ਰੀਤ ਕੌਰ ਨੇ 71 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਲਕਸ਼ਮੀ ਨੇ 70.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ, ਰਸ਼ਮੀ ਅਤੇ ਇਕਬਾਲ ਸਿੰਘ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਕਾਲਜ ਦੇ ਸਹਾਇਕ ਪ੍ਰੋਫੈਸਰ ਸੋਨੀਆ, ਸੁਭਾਸ਼ ਮੈਣੀ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।