ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਰਹੇ ਅੱਵਲ
ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਰਹੇ ਅਵਲ
Publish Date: Sat, 16 May 2026 08:01 PM (IST)
Updated Date: Sat, 16 May 2026 08:03 PM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸੀਬੀਐੱਸਈ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੇਮਿਸਾਲ ਅੰਕ ਪ੍ਰਾਪਤ ਕਰ ਕੇ ਆਪਣੇ ਸਕੂਲ ਦਾ ਨਵਾਂ ਇਤਿਹਾਸ ਰਚਿਆ। ਇਸ ਮੌਕੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਦੀ ਸੀਬੀਐੱਸਈ ਦੀ ਪ੍ਰੀਖਿਆ ਵਿਚ ਸਕੂਲ ਦੇ ਕੁੱਲ 80 ਵਿਦਿਆਰਥੀ ਬੈਠੇ, ਜਿਨ੍ਹਾਂ ਵਿੱਚੋਂ 12 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਅਤੇ 46 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਅਤੇ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ’ਤੇ ਪਾਸ ਹੋ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੀ ਵਿਦਿਆਰਥਣ ਅਲੀਸ਼ਾ ਪੁੱਤਰੀ ਜਤਿੰਦਰ ਕੁਮਾਰ ਵਾਸੀ ਖਡੂਰ ਸਾਹਿਬ ਨੇ ਕਾਮਰਸ ਸਟਰੀਮ ਵਿੱਚੋਂ 98 ਫ਼ੀਸਦੀ ਅਤੇ ਨੂਰਪ੍ਰੀਤ ਕੌਰ ਸਪੁੱਤਰੀ ਕੁਲਬੀਰ ਸਿੰਘ ਵਾਸੀ ਵੈਰੋਵਾਲ ਬਾਵਿਆਂ ਨੇ ਨਾਨ-ਮੈਡੀਕਲ ਵਿੱਚੋਂ 95 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤਰਨਤਾਰਨ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰ ਕੇ ਨਵਾਂ ਇਤਿਹਾਸ ਰਚਿਆ। ਇਸੇ ਤਰ੍ਹਾਂ ਮਹਿਕਪ੍ਰੀਤ ਕੌਰ ਪੁੱਤਰੀ ਸੁਖਵੰਤ ਸਿੰਘ ਨੇ ਕਾਮਰਸ ਸਟਰੀਮ ਵਿੱਚੋਂ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਸਰਾ ਸਥਾਨ ਅਤੇ ਮਹਿਰਪ੍ਰੀਤ ਕੌਰ ਪੁੱਤਰੀ ਮਨਿੰਦਰ ਸਿੰਘ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ਸਾਇੰਸ ਸਟਰੀਮ ਵਿੱਚੋਂ ਅਮਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 94.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਦੂਸਰਾ ਸਥਾਨ ਅਤੇ ਮਹਿਕਪ੍ਰੀਤ ਕੌਰ ਪੁੱਤਰੀ ਸਾਹਿਬ ਸਿੰਘ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਨਤੀਜੇ ਵਿਚ ਆਪਣੀ ਖਾਸ ਪਛਾਣ ਬਣਾ ਕੇ ਪੂਰੇ ਜ਼ਿਲ੍ਹੇ ਵਿਚ ਸਕੂਲ ਦੀ ਸ਼ਾਨ ਵਧਾਈ। ਸਕੂਲ ਦਾ ਨਤੀਜਾ ਸੌਂ ਫ਼ੀਸਦੀ ਰਿਹਾ। ਇਸੇ ਤਰ੍ਹਾਂ ਕਾਮਰਸ ਦੇ ਬਿਜ਼ਨੈੱਸ ਸਟੱਡੀਜ਼ ਵਿਸ਼ੇ ’ਚ ਇਕ ਵਿਦਿਆਰਥੀ ਨੇ ਅਤੇ ਮਿਊਜ਼ਿਕ ਵਿਸ਼ੇ ’ਚ ਤਿੰਨ ਵਿਦਿਆਰਥੀਆਂ ਨੇ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਪ੍ਰਿੰਸੀਪਲ ਨੇ ਬਾਰ੍ਹਵੀਂ ਜਮਾਤ ਦੇ ਇਸ ਸ਼ਲਾਘਾਯੋਗ ਨਤੀਜੇ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।