ਹਰਜੀਤ ਸਿੰਘ ਸੰਧੂ ਨੇ ਪੱਟੀ ਦੇ ਉਮੀਦਵਾਰਾਂ ਨਾਲ ਕੀਤੀ ਮੀਟਿੰਗ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੱਟੀ ਦੇ ਉਮੀਦਵਾਰਾਂ ਨਾਲ ਕੀਤੀ ਮੀਟਿੰਗ
Publish Date: Fri, 22 May 2026 07:17 PM (IST)
Updated Date: Sat, 23 May 2026 04:11 AM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਜ਼ਿਲ੍ਹਾ ਤਰਨਤਾਰਨ ਅਧੀਨ ਨਗਰ ਕੌਂਸਲ ਪੱਟੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਨਗਰ ਕੌਂਸਲ ਪੱਟੀ ਚੋਣਾਂ ਲੜ ਰਹੇ ਪਾਰਟੀ ਉਮੀਦਵਾਰਾਂ ਨਾਲ ਇਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਵਿਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਭਾਰੀ ਅਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਵਾਰਡਾਂ ਦੀ ਚੋਣੀ ਸਥਿਤੀ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮਜ਼ਬੂਤ ਰਣਨੀਤੀ ਤਿਆਰ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਲਾਹ-ਮਸ਼ਵਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਾਰੇ ਵਰਕਰ ਇਕਜੁੱਟ ਹੋ ਕੇ ਘਰ-ਘਰ ਤਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਨੂੰ ਪਹੁੰਚਾਉਣ ਤਾਂ ਜੋ ਨਗਰ ਕੌਂਸਲ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰ ਸਕਣ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਰਹੀ ਹੈ ਅਤੇ ਇਸ ਵਾਰ ਵੀ ਲੋਕਾਂ ਦਾ ਪੂਰਾ ਸਮਰਥਨ ਭਾਜਪਾ ਦੇ ਹੱਕ ਵਿਚ ਮਿਲ ਰਿਹਾ ਹੈ। ਮੀਟਿੰਗ ਦੌਰਾਨ ਸਾਰੇ ਉਮੀਦਵਾਰਾਂ ਅਤੇ ਵਰਕਰਾਂ ਨੇ ਪੂਰੇ ਜੋਸ਼ ਅਤੇ ਏਕਤਾ ਨਾਲ ਚੋਣ ਮੈਦਾਨ ਵਿਚ ਉਤਰ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਲਿਆ। ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋ ਪੱਟੀ ਦੀਆਂ ਵੱਖ-ਵੱਖ ਵਾਰਡਾਂ ’ਚ ਭਾਜਪਾ ਉਮੀਦਵਾਰਾਂ ਦੇ ਪੱਖ ਵਿਚ ਰੱਖੀਆ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਭਾਰਤੀ ਜਨਤਾ ਪਾਰਟੀ ਦੀਆ ਲੋਕ ਹਿੱਤ ਸਕੀਮਾਂ ਬਾਰੇ ਜਾਣਕਾਰੀ ਦਿੰਦਿਆ ਭਾਜਪਾ ਉਮੀਦਵਾਰਾਂ ਨੂੰ ਵੱਧ ਤੋ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਵੀ ਕੀਤਾ ਗਿਆ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਨਗਰ ਕੌਸਲ ਚੋਣਾਂ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਬਿਲਕੁੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇਸ ਮੌਕੇ ਚੋਣ ਇੰਚਾਰਜ਼ ਪੱਟੀ ਰਣਬੀਰ ਸਿੰਘ ਮੂਧਲ, ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਚੋਣ ਇੰਚਾਰਜ਼, ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸ਼ਿੰਦਬਾਦ, ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ, ਸ਼ਹਿਰੀ ਸਰਕਲ ਪ੍ਰਧਾਨ ਵਿਜੈ ਵਿਨਾਇਕ, ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ ਨੇ ਭਾਜਪਾ ਉਮੀਦਵਾਰਾਂ ਲਈ ਵੋਟ ਮੰਗੇ।