ਸਿੱਕੀ ਨੇ ਕਾਂਗਰਸੀ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਦਾ ਘਰ-ਘਰ ਪ੍ਰਚਾਰ ਕਰਨ ਲਈ ਕਿਹਾ
ਸਿੱਕੀ ਨੇ ਕਾਂਗਰਸੀ ਆਗੂਆਂ ਨੂੰ ਪਾਰਟੀ ਨੀਤੀਆਂ ਦਾ ਘਰ-ਘਰ ਪ੍ਰਚਾਰ ਕਰਨ ਲਈ ਕਿਹਾ
Publish Date: Fri, 29 May 2026 06:28 PM (IST)
Updated Date: Fri, 29 May 2026 06:31 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ
ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਰੈਸ਼ੀਆਣਾ ਦਫ਼ਤਰ ਵਿਖੇ ਹੋਈ। ਜਿਸ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਮਨਜੀਤ ਸਿੰਘ ਸਿੱਕੀ ਨੇ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਕੇ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਵੱਲੋਂ ਕਾਂਗਰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵਰਕਰਾਂ ਦਾ ਉਤਸ਼ਾਹ ਸਪੱਸ਼ਟ ਕਰ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਵਾਰ ਕਾਂਗਰਸ ਦਾ ਝੰਡਾ ਫਿਰ ਤੋਂ ਬੁਲੰਦ ਹੋਵੇਗਾ। ਇਸ ਮੌਕੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਪੂਰਾ ਨਹੀਂ ਉਤਰ ਸਕੀ ਤੇ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ, ਜਿਸ ’ਚ ਮੁੱਖ ਮੁੱਦਾ ਬੁਰੀ ਤਰ੍ਹਾਂ ਫੇਲ੍ਹ ਕਾਨੂੰਨ ਅਵਸਥਾ ਤੇ ਨਸ਼ਿਆਂ ਦਾ ਗਲੀ-ਗਲੀ ਵਿਕਣਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਮੁੱਚੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਨਸ਼ਿਆਂ ਨੇ ਪਿੰਡਾਂ ਦੀਆਂ ਨੌਜਵਾਨੀਆਂ ਖ਼ਤਮ ਕਰ ਦਿੱਤੀਆਂ ਹਨ, ਘਰਾਂ ਵਿਚ ਲਗਾਤਾਰ ਸੱਥਰ ਵਿਛ ਰਹੇ ਹਨ ਅਤੇ ਮਾਵਾਂ ਦਾ ਵਿਰਲਾਪ ਵੇਖਿਆ ਨਹੀਂ ਜਾਂਦਾ। ਵਪਾਰੀ ਵਰਗ ਤੋਂ ਫਿਰੋਤੀਆਂ ਅਤੇ ਗੈਂਗਸਟਰਵਾਦ ਦਾ ਖੁਲਮ ਖੁੱਲ੍ਹਾ ਨੰਗਾ ਨਾਚ ਚੱਲ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ।
ਸਿੱਕੀ ਨੇ ਕਿਹਾ ਕਿ ਦਿੱਲੀ ਦੇ ਹਾਰੇ ਅਤੇ ਨਕਾਰੇ ਹੋਏ ਲੀਡਰ ਪੰਜਾਬ ਚਲਾ ਰਹੇ ਹਨ। ਇਥੋਂ ਵੱਡੇ ਪੱਧਰ ’ਤੇ ਲੁੱਟ ਖਸੁੱਟ ਕਰ ਕੇ ਪੈਸਾ ਦਿੱਲੀ ਲਿਜਾਇਆ ਜਾ ਰਿਹਾ ਹੈ। ਇਸ ਲਈ ਸਰਕਾਰ ਨੂੰ ਚਲਦਾ ਕਰਨ ਲਈ ਪੰਜਾਬ ਤਿਆਰ ਬਰ ਤਿਆਰ ਹੈ। ਇਸ ਮੌਕੇ ਸੀਨੀਅਰ ਆਗੂਆਂ ਨਿਸ਼ਾਨ ਸਿੰਘ ਢੋਟੀ, ਫ਼ਤਿਹ ਸਿੰਘ, ਗੁਰਅਵਤਾਰ ਬੱਬੂ, ਲਾਲੀ ਢੋਟੀ, ਗੁਰਦਿਆਲ ਢੋਟੀ, ਫੌਜੀ ਡੀਲਰ, ਹਰਭਜਨ ਸਰਾਂ, ਬਲਵਿੰਦਰ ਸਿੰਘ, ਜਗੀਰ ਸਿੰਘ, ਹਰਵਿੰਦਰ ਮੈਂਬਰ, ਮਲਕੀਤ ਸਿੰਘ, ਸੁਖਵਿੰਦਰ ਧਾਰੀਵਾਲ, ਦਿਲਬਾਗ ਤੁੜ, ਦਲਜੀਤ ਸਿੰਘ, ਸਾਹਿਬ ਸਿੰਘ, ਹਰਦਿਆਲ ਕੰਗ, ਜੱਸ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਰੰਧਾਵਾ, ਲਾਡੀ ਬਾਠ, ਅਨੋਖ ਸਿੰਘ, ਬੁੱਗਾ ਡਾਕਟਰ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਲਸ਼ਮਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।