ਨੂਰਦੀ ’ਚ ਕਾਂਗਰਸ ਦੇ ਹਲਕਾ ਇੰਚਾਰਜ ਵੱਲੋਂ ਇਕੱਤਰਤਾ
ਪਿੰਡ ਨੂਰਦੀ ‘ਚ ਕਾਂਗਰਸ ਦੇ ਹਲਕਾ ਇੰਚਾਰਜ ਕਰਨ ਬੁਰਜ਼ ਨੇ ਕੀਤੀ ਮੀਟਿੰਗ
Publish Date: Fri, 29 May 2026 07:15 PM (IST)
Updated Date: Fri, 29 May 2026 07:17 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ਼ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਤਕ ਪਹੁੰਚਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪਿੰਡ ਨੂਰਦੀ ਦੇ ਸਾਬਕਾ ਸਰਪੰਚ ਕੁਲਬੀਰ ਸਿੰਘ ਨੂਰਦੀ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ਼ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਹਰ ਵਰਕਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਲੋਕ ਹਿੱਤਾਂ ਦੀ ਲੜਾਈ ਲੜਦੀ ਆਈ ਹੈ ਅਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਮੁੜ ਜਿੱਤਣ ਲਈ ਜ਼ਮੀਨੀ ਪੱਧਰ ‘ਤੇ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ‘ਤੇ ਬੂਥ ਕਮੇਟੀਆਂ ਨੂੰ ਸਰਗਰਮ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕਰਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ ਹੀ ਇਕ ਮਜ਼ਬੂਤ ਵਿਕਲਪ ਵਜੋਂ ਸਾਹਮਣੇ ਆ ਰਹੀ ਹੈ। ਕਰਨਬੀਰ ਸਿੰਘ ਬੁਰਜ਼ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਇਕਜੁੱਟਤਾ ਅਤੇ ਮਿਹਨਤ ਦੇ ਸਦਕਾ 2027 ਦੀਆਂ ਚੋਣਾਂ ਵਿਚ ਕਾਂਗਰਸ ਵੱਡੀ ਜਿੱਤ ਦਰਜ ਕਰੇਗੀ। ਮੀਟਿੰਗਾਂ ਦੌਰਾਨ ਵਰਕਰਾਂ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਈ ਸੀਨੀਅਰ ਆਗੂ, ਬਲਾਕ ਪ੍ਰਧਾਨ, ਯੂਥ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਵੀ ਮੌਜੂਦ ਸਨ। ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਘਰ-ਘਰ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ। ਕਰਨਬੀਰ ਸਿੰਘ ਬੁਰਜ਼ ਨੇ ਅੰਤ ਵਿਚ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਹਰ ਮੁੱਦੇ ਨੂੰ ਉਠਾਉਂਦੀ ਰਹੇਗੀ ਅਤੇ ਪੰਜਾਬ ਦੇ ਵਿਕਾਸ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਚੇਅਰਮੈਨ ਰਮਨ ਕੁਮਾਰ ਝਬਾਲ, ਬਲਾਕ ਪ੍ਰਧਾਨ ਨੌਨਿਹਾਲ ਸਿੰਘ ਕਸੇਲ, ਜ਼ਿਲ੍ਹਾ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰ, ਕੁਲਬੀਰ ਸਿੰਘ ਕੋਟ ਧਰਮਚੰਦ ਕਲਾਂ, ਹਰਜੀਤ ਸਿੰਘ ਝਬਾਲ, ਅਜਮੇਰ ਸਿੰਘ, ਸੁਖਰਾਜ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਚਰਨ ਸਿੰਘ, ਮੇਜ਼ਰ ਸਿੰਘ, ਨਿਸ਼ਾਨ ਸਿੰਘ, ਰਛਪਾਲ ਸਿੰਘ, ਗੁਰਨਾਮ ਸਿੰਘ, ਗੁਰਦੇਵ ਸਿੰਘ, ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਪ੍ਰਭਜੀਤ ਸਿੰਘ ਫੌਜੀ, ਅੰਗਰੇਜ਼ ਸਿੰਘ, ਪਵਨ ਸ਼ਰਮਾ ਆਦਿ ਹਾਜ਼ਰ ਸਨ।