ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਲਾਈ ਛਬੀਲ
ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
Publish Date: Sat, 06 Jun 2026 04:34 PM (IST)
Updated Date: Sat, 06 Jun 2026 04:35 PM (IST)
- ਸਵੇਰੇ ਤੋਂ ਲੈ ਕੇ ਸ਼ਾਮ ਤਕ ਚੱਲੀ ਨੌਜਵਾਨਾਂ ਦੀ ਸੇਵਾ
ਪੱਟੀ : ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਗੁਰਦੁਆਰਾ ਭੱਠ ਸਾਹਿਬ ਪੱਟੀ ਵੱਲੋਂ ਦਲ ਪੰਥ ਦੇ 12ਵੇਂ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਹੇਠ ਗਾਂਧੀ ਸੱਥ ਪੱਟੀ ਵਿਖੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਸੇਵਾ ਕਾਰਜ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਦਿਆਂ ਰਾਹਗੀਰਾਂ ਨੂੰ ਠੰਢਾ-ਮਿੱਠਾ ਜਲ ਛਕਾਇਆ ਅਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ। ਸੰਗਤਾਂ ਨੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਸਿੱਖ ਇਤਿਹਾਸ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਇਸ ਮੌਕੇ ਜਥੇਦਾਰ ਯਾਦਵਿੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਇਤਿਹਾਸ ਵਿਚ ਘੱਲੂਘਾਰਿਆਂ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਜਿਉਂਦਾ ਰੱਖਣਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਦਲ ਪੰਥ ਵੱਲੋਂ ਹਰ ਸਾਲ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਜਾਂਦੀ ਹੈ, ਜਿਸ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਅਤੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਹੈ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਧਰਮ, ਕੌਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਦਲ ਪੰਥ ਵੱਲੋਂ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਇਹ ਛਬੀਲ ਲਗਾਈ ਜਾਂਦੀ ਹੈ, ਤਾਂ ਜੋ ਸ਼ਹੀਦਾਂ ਦੀ ਯਾਦ ਨੂੰ ਸਤਿਕਾਰ ਦਿੱਤਾ ਜਾ ਸਕੇ ਅਤੇ ਸੇਵਾ ਤੇ ਸਿਮਰਨ ਦੀ ਪਰੰਪਰਾ ਨੂੰ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਸਿਮਰਨਜੀਤ ਸਿੰਘ, ਸੂਰਜ ਪ੍ਰਕਾਸ਼ ਸਿੰਘ, ਪ੍ਰਭਜੋਤ ਸਿੰਘ, ਅਜੇ ਸਿੰਘ, ਅਜੇਪਾਲ ਸਿੰਘ, ਜੱਗੂ ਸਿੰਘ, ਜਸਕਰਨ ਸਿੰਘ, ਸਰਵਨ ਸਿੰਘ, ਜਸਪ੍ਰੀਤ ਸਿੰਘ, ਅਮਰਜੀਤ ਸਿੰਘ, ਬਿੱਲਾ ਸਿੰਘ, ਸੁਰਿੰਦਰ ਸਿੰਘ ਚਾਂਦੀ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ, ਹਰਮਨ ਸਿੰਘ, ਸੁਖਪ੍ਰੀਤ ਸਿੰਘ, ਵਰਿੰਦਰ ਸਿੰਘ, ਸ਼ੁਭਦੀਪ ਸਿੰਘ, ਵਿਸ਼ਵਦੀਪ ਸਿੰਘ, ਜਸ਼ਨਦੀਪ ਸਿੰਘ, ਮੰਗਜੀਤ ਸਿੰਘ, ਮਨਪ੍ਰੀਤ ਸਿੰਘ, ਰਵੀ ਸਿੰਘ, ਸਾਹਿਲਪ੍ਰੀਤ ਸਿੰਘ, ਵਰਿੰਦਰ ਸਿੰਘ ਸੂਰੀ, ਦਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਪਾਰਸਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।